ਦਿੱਲੀ ‘ਚ ਮਹਿੰਗੀ ਹੋਵੇਗੀ ਬਿਜਲੀ! DERC ਨੇ ਫਿਊਲ ਸਰਚਾਰਜ ਵਧਾਉਣ ਦੀ ਦਿੱਤੀ ਇਜਾਜ਼ਤ

Global Team
2 Min Read

ਨਵੀ ਦਿੱਲੀ : ਜੂਨ ਦੀ ਭਿਆਨਕ ਗਰਮੀ ਵਿੱਚ ਦਿੱਲੀ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਹੁਣ ਦਿੱਲੀ ਵਿੱਚ ਹਰ ਮਹੀਨੇ ਬਿਜਲੀ ਦੀ ਦਰ ਵਧੇਗੀ। DERC ਦੇ ਆਰਡਰ ਤੋਂ ਬਾਅਦ, ਹੁਣ ਬਿਜਲੀ ਵੰਡ ਕੰਪਨੀਆਂ ਹਰ ਮਹੀਨੇ ਖਪਤਕਾਰਾਂ ਕੋਲੋਂ PPAC (ਪਾਵਰ ਪਰਚੇਜ਼ ਐਡਜਸਟਮੈਂਟ ਕਾਸਟ) ਚਾਰਜ ਵਸੂਲਣਗੀਆਂ।

DERC ਨੇ ਫਿਊਲ ਸਰਚਾਰਜ ਵਧਾਉਣ ਦੀ ਪਰਮਿਸ਼ਨ ਦੇ ਦਿੱਤੀ ਹੈ, ਜਿਸ ਤੋਂ ਬਾਅਦ ਦਿੱਲੀ ਦੇ ਲੋਕਾਂ ਦਾ ਬਿਜਲੀ ਦਾ ਬਿੱਲ ਹੁਣ ਮਹਿੰਗਾ ਹੋ ਜਾਵੇਗਾ। ਬਿਜਲੀ ਕੰਪਨੀਆਂ ਲਈ FPPAS ਯਾਨੀ ‘ਫਿਊਲ ਐਂਡ ਪਾਵਰ ਪਰਚੇਜ਼ ਐਡਜਸਟਮੈਂਟ ਸਰਚਾਰਜ’ ਵਸੂਲਣ ਦੀ ਲਿਮਟ 10% ਤੈਅ ਸੀ, ਜਿਸ ਨੂੰ ਵਧਾ ਕੇ 16-17 ਫ਼ੀਸਦੀ ਕਰਨ ਦੀ ਪਰਮਿਸ਼ਨ ਦੇ ਦਿੱਤੀ ਗਈ ਹੈ। ਹਾਲਾਂਕਿ, 500 ਯੂਨਿਟ ਤੱਕ ਦੀ ਬਿਜਲੀ ਖਪਤ ‘ਤੇ ਇਸ ਵਾਧੇ ਦਾ ਕੋਈ ਅਸਰ ਨਹੀਂ ਪਵੇਗਾ।

ਚੈਂਬਰ ਆਫ਼ ਟਰੇਡ ਐਂਡ ਇੰਡਸਟਰੀ ਯਾਨੀ CTI ਦੇ ਚੇਅਰਮੈਨ ਬ੍ਰਿਜੇਸ਼ ਗੋਇਲ ਨੇ ਪੱਤਰ ਲਿਖ ਕੇ ਕਿਹਾ ਹੈ ਕਿ ਬਿਜਲੀ ਦਰਾਂ ਵਿੱਚ ਵਾਧੇ ਨਾਲ ਦਿੱਲੀ ਦੇ ਦੁਕਾਨਦਾਰਾਂ ਅਤੇ ਫੈਕਟਰੀ ਮਾਲਕਾਂ ‘ਤੇ ਵਾਧੂ ਬੋਝ ਪਵੇਗਾ। ਦਿੱਲੀ ਵਿੱਚ ਕਮਰਸ਼ੀਅਲ ਅਤੇ ਇੰਡਸਟਰੀਜ਼ ਲਈ ਬਿਜਲੀ ਦੀਆਂ ਦਰਾਂ ਪਹਿਲਾਂ ਹੀ ਗੁਆਂਢੀ ਰਾਜਾਂ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁਕਾਬਲੇ ਬਹੁਤ ਜ਼ਿਆਦਾ ਹਨ। ਹੁਣ ਇਹ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲੋਂ 15-20% ਮਹਿੰਗੀਆਂ ਹੋ ਜਾਣਗੀਆਂ। ਇਸ ਕਾਰਨ ਦਿੱਲੀ ਤੋਂ ਫੈਕਟਰੀਆਂ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਸ਼ਿਫਟ ਹੋ ਸਕਦੀਆਂ ਹਨ, ਕਿਉਂਕਿ ਉੱਥੇ ਦਿੱਲੀ ਦੇ ਮੁਕਾਬਲੇ ਬਿਜਲੀ ਦੀਆਂ ਦਰਾਂ ਅਤੇ ਘੱਟੋ-ਘੱਟ ਮਜ਼ਦੂਰੀ ਸਸਤੀ ਹੋਣ ਕਾਰਨ ਲਾਗਤ ਘੱਟ ਪਵੇਗੀ।

ਬ੍ਰਿਜੇਸ਼ ਗੋਇਲ ਨੇ ਕਿਹਾ ਕਿ ਦਿੱਲੀ ਵਿੱਚ ਰਿਹਾਇਸ਼ੀ ਖੇਤਰ ਵਿੱਚ ਬਿਜਲੀ ਦਰਾਂ ‘ਤੇ ਸਬਸਿਡੀ ਮਿਲਦੀ ਹੈ, ਪਰ ਕਮਰਸ਼ੀਅਲ ਅਤੇ ਇੰਡਸਟਰੀਜ਼ ਵਿੱਚ ਸਬਸਿਡੀ ਨਾ ਮਿਲਣ ਕਾਰਨ ਬਿਜਲੀ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁਕਾਬਲੇ ਬਹੁਤ ਜ਼ਿਆਦਾ ਮਹਿੰਗੀ ਹੋ ਜਾਵੇਗੀ। ਇਸ ਨਾਲ ਵਪਾਰੀਆਂ ਅਤੇ ਫੈਕਟਰੀ ਮਾਲਕਾਂ ‘ਤੇ ਵਾਧੂ ਬੋਝ ਪਵੇਗਾ ਅਤੇ ਚੀਜ਼ਾਂ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਵੀ ਵਧੇਗੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment