ਕੇਂਦਰ ਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ‘ਚੋਂ ਨਿਕਲ ਕੇ ਆਈ ਵੱਡੀ ਖ਼ਬਰ!

TeamGlobalPunjab
1 Min Read

ਨਵੀਂ ਦਿੱਲੀ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਚੱਲ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਵੀ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਤਿੰਨ ਖੇਤੀ ਕਾਨੂੰਨਾਂ ‘ਤੇ ਡੇਢ ਸਾਲ ਦੀ ਰੋਕ ਲਗਾਉਣ ਦਾ ਮੁੱਦਾ ਉਠਾਇਆ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀ ਕਾਨੂੰਨਾਂ ‘ਤੇ ਡੇਢ ਸਾਲ ਰੋਕ ਲਗਾਉਣ ਦੀ ਪੇਸ਼ਕਸ਼ ਹੈ। ਇਸ ਦੇ ਉੱਪਰ ਕਿਸਾਨ ਜਥੇਬੰਦੀਆਂ ਇੱਕ ਵਾਰ ਮੁੜ ਤੋਂ ਵਿਚਾਰ ਚਰਚਾ ਕਰਨ।

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਸਾਫ ਕਰ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਨੂੰ ਪੱਕੇ ਤੌਰ ‘ਤੇ ਰੱਦ ਕਰਵਾਉਣਾ ਚਾਹੁੰਦੇ ਹਨ। ਰੋਕ ਲਗਾ ਕੇ ਜਾਂ ਫਿਰ ਕਮੇਟੀ ਬਣਾਉਣਾ ਠੀਕ ਨਹੀਂ ਹੈ। ਕੇਂਦਰ ਸਰਕਾਰ ਅਤੇ ਕਿਸਾਨ ਲੀਡਰਾਂ ਵਿਚਾਲੇ ਲੰਚ ਟਾਈਮ ਤੱਕ ਕੋਈ ਵੀ ਸਹਿਮਤੀ ਨਹੀਂ ਬਣ ਸਕੀ। ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀ ਮੰਗ ‘ਤੇ ਅੜੇ ਹੋਏ ਹਨ। ਪਰ ਕੇਂਦਰ ਸਰਕਾਰ ਨੇ ਪ੍ਰਸਤਾਵ ਰੱਖਿਆ ਹੈ ਕਿ ਇਨ੍ਹਾਂ ਨੂੰ ਡੇਢ ਸਾਲ ਲਈ ਰੋਕ ਦਿੰਦੇ ਹਾਂ।

Share this Article
Leave a comment