ਅੰਮ੍ਰਿਤਸਰ ਜਾ ਰਹੇ ਜਹਾਜ਼ ਦੀ ਦਿੱਲੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ, ਸਾਰੇ 146 ਯਾਤਰੀ ਸੁਰੱਖਿਅਤ

TeamGlobalPunjab
2 Min Read

ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਪਾਲਮ ਇਲਾਕੇ ‘ਚ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੰਮ੍ਰਿਤਸਰ ਤੋਂ ਪੰਜਾਬ ਜਾ ਰਹੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਹਾਜ਼ ਏਅਰ ਵਿਸਤਾਰਾ ਦਾ ਸੀ ਅਤੇ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਵਿਸਤਾਰਾ ਦੇ ਇਸ ਜਹਾਜ਼ ਵਿੱਚ ਹਾਈਡ੍ਰੌਲਿਕ ਬ੍ਰੇਕਾਂ ਕੰਮ ਨਾ ਕਰਨ ਕਾਰਨ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਜਹਾਜ਼ ‘ਚ 146 ਯਾਤਰੀ ਸਵਾਰ ਸਨ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹਨ। ਐਮਰਜੈਂਸੀ ਲੈਂਡਿੰਗ ਦੌਰਾਨ ਏਅਰ ਪੋਰਟ ਅਥਾਰਟੀ ਦੁਆਰਾ ਸਾਰੇ ਮਾਪਦੰਡਾਂ ਦੀ ਪਾਲਣਾ ਕੀਤੀ ਗਈ ਸੀ। ਫਿਲਹਾਲ ਨੁਕਸ ਦੂਰ ਕਰਕੇ ਯਾਤਰੀਆਂ ਨੂੰ ਅੰਮ੍ਰਿਤਸਰ ਭੇਜਣ ਦੀ ਤਿਆਰੀ ਚੱਲ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਵਿਸਤਾਰਾ ਦੇ ਜਹਾਜ਼ ਨੇ ਵੀਰਵਾਰ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਲਈ ਉਡਾਣ ਭਰੀ ਸੀ ਪਰ ਤਕਨੀਕੀ ਖਰਾਬੀ ਕਾਰਨ ਉਸ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਅੰਮ੍ਰਿਤਸਰ ਲਈ ਉਡਾਣ ਭਰਨ ਵਾਲੀ ਇਸ ਫਲਾਈਟ ਵਿੱਚ 146 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਉਡਾਣ ਭਰਨ ਤੋਂ ਤੁਰੰਤ ਬਾਅਦ ਪਾਇਲਟ ਨੂੰ ਜਹਾਜ਼ ‘ਚ ਤਕਨੀਕੀ ਖਰਾਬੀ ਦਾ ਪਤਾ ਲੱਗਾ। ਇਸ ਸਬੰਧੀ ਤੁਰੰਤ ਏਅਰਪੋਰਟ ਅਥਾਰਟੀ ਨਾਲ ਸੰਪਰਕ ਕੀਤਾ ਗਿਆ। ਇਜਾਜ਼ਤ ਮਿਲਣ ਤੋਂ ਬਾਅਦ ਜਹਾਜ਼ ਨੇ ਐਮਰਜੈਂਸੀ ਲੈਂਡਿੰਗ ਕਰਵਾਈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਸ਼ਮੂਲੀਅਤ ਬਾਰੇ ਅਥਾਰਟੀ ਦੁਆਰਾ ਐਮਰਜੈਂਸੀ ਅਲਾਰਮ ਵਜਾਇਆ ਗਿਆ ਸੀ।

ਇਸ ਦੇ ਨਾਲ ਹੀ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, ਵੀਰਵਾਰ ਸਵੇਰੇ 10:15 ਵਜੇ ਐਮਰਜੈਂਸੀ ਲੈਂਡਿੰਗ ਬਾਰੇ ਫੋਨ ਰਾਹੀਂ ਜਾਣਕਾਰੀ ਮਿਲੀ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਫਾਇਰ ਵਿਭਾਗ ਦੇ ਅਨੁਸਾਰ, ਕਾਲ ਮਿਲਣ ਤੋਂ ਬਾਅਦ, ਛੇ ਫਾਇਰ ਟੈਂਕਰ ਆਈਜੀਆਈ ਨੂੰ ਭੇਜੇ ਗਏ ਸਨ। ਫੋਨ ਕਰ ਵਾਲੇ ਨੇ ਦੱਸਿਆ ਸੀ ਕਿ ਜਹਾਜ਼ ਟਰਮੀਨਲ ਨੰਬਰ 2 ਦੇ ਰਨਵੇਅ ਨੰਬਰ 28 ‘ਤੇ ਐਮਰਜੈਂਸੀ ਲੈਂਡਿੰਗ ਕਰ ਰਿਹਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment