ਸ਼ਰਧਾਲੂਆਂ ਦੇ ਜਥੇ ਨੂੰ ਗੁਰੂਘਰਾਂ ਦੇ ਦਰਸ਼ਨਾਂ ਤੋਂ ਰੋਕਣਾ ਨਾਇਨਸਾਫੀ : ਗਿਆਨੀ ਹਰਪ੍ਰੀਤ ਸਿੰਘ

TeamGlobalPunjab
2 Min Read

 

ਅਨੈਤਿਕ ਕੁਕਰਮ ‘ਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਕਰ ਦੇਣਾ ਚਾਹੀਦਾ ਫਾਰਗ : ਗਿ. ਹਰਪ੍ਰੀਤ ਸਿੰਘ

 

 

- Advertisement -

ਅੰਮ੍ਰਿਤਸਰ : ਸ਼ਰਧਾਲੂਆਂ ਦੇ ਜਥੇ ਨੂੰ ਗੁਰੂਘਰਾਂ ਦੇ ਦਰਸ਼ਨਾਂ ਤੋਂ ਰੋਕਣਾ ਨਾਇਨਸਾਫੀ ਹੈ- ਇਹ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ। ਉਹ ਪਾਕਿਸਤਾਨ ਸਰਕਾਰ ਵੱਲੋਂ ਇਸ ਵਾਰ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਨਾ ਆਉਣ ਦੇਣ ਬਾਰੇ ਪੁੱਛੇ ਸਵਾਲ ‘ਤੇ ਪ੍ਰਤਿਕਿਰਿਆ ਦੇ ਰਹੇ ਸੀ।

ਜਥੇਦਾਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਜਾਣ ਵਾਲੇ ਜਥਿਆਂ ਨੂੰ ਕਦੇ ਭਾਰਤ ਸਰਕਾਰ ਤੇ ਕਦੇ ਪਾਕਿਸਤਾਨ ਸਰਕਾਰ ਵੱਲੋਂ ਰੋਕਿਆ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਗੁਰੂਘਰਾਂ ਦੇ ਦਰਸ਼ਨ ਦੀਦਾਰੇ ਕਰਨ ਨਾਲ ਜੁੜੀਆਂ ਹੋਈਆਂ ਹਨ। ਪਹਿਲਾਂ ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਜਥੇ ਨੂੰ ਜਾਣ ਤੋਂ ਰੋਕਿਆ ਗਿਆ ਤੇ ਹੁਣ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਜਾਣ ਵਾਲੇ ਜਥੇ ਨੂੰ ਵੀ ਪਾਕਿਸਤਾਨ ਸਰਕਾਰ ਨੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿਹੜੇ ਜਥੇ ਹਰ ਸਾਲ ਜਾਂਦੇ ਹਨ, ਉਨ੍ਹਾਂ ਜਥਿਆਂ ਨੂੰ ਨਹੀਂ ਰੋਕਣਾ ਚਾਹੀਦਾ ਤਾਂ ਜੋ ਸੰਗਤਾਂ ਪਾਕਿਸਤਾਨ ਵਿਖੇ ਜਾ ਕੇ ਵਿਛੋੜੇ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ।

 ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅਨੈਤਿਕ ਕੁਕਰਮ ‘ਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਫਾਰਗ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਿੱਖ ਸੰਸਥਾਵਾਂ ਦੇ ਵਿੱਚ ਹੀ ਸਿੱਖ ਅਨੈਤਿਕ ਕਾਰਵਾਈ ਵਿਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ ਕੁਰਾਹਿਤ ਕਰਨ ਵਾਲਾ ਕੋਈ ਵੀ ਮੁਲਾਜ਼ਮ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਕਿਉਂਕਿ ਕੁਰਾਹਿਤ ਨਾਲ ਅੰਮ੍ਰਿਤ ਭੰਗ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਦਾ ਅੰਮ੍ਰਿਤਧਾਰੀ ਹੋਣਾ ਲਾਜ਼ਮੀ ਹੈ। ਸਿੱਖ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਕਿਰਦਾਰ ਉੱਚਾ ਤੇ ਸੁੱਚਾ ਹੋਣਾ ਚਾਹੀਦਾ ਹੈ, ਸਿੱਖ ਨੂੰ ਆਪਣੇ ਕਿਰਦਾਰ ਨੂੰ ਸੰਭਾਲਣ ਦੀ ਲੋੜ ਹੈ।

Share this Article
Leave a comment