ਪਟਿਆਲਾ : ਗਣਰਾਜ ਦਿਹਾੜੇ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਵਿੱਤ ਮੰਤਰੀ ਦਾ ਘਿਰਾਓ ਕਰਨ ਜਾਂਦੇ ਮੁਲਾਜ਼ਮਾਂ ਨੂੰ ਪੁਲਿਸ ਫੋਰਸ ਵੱਲੋਂ ਫੁਹਾਰਾ ਚੌਕ ਨੇੜੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਫਰੰਟ ਦੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ।
ਮੁਲਾਜ਼ਮ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋ ਸਕੇ ਹਨ ਜਿਸ ਕਰ ਕੇ ਮੁਲਾਜ਼ਮ ਅਤੇ ਪੈਨਸ਼ਨਰ ਸੜਕਾਂ ਤੇ ਰੁਲ ਰਹੇ ਹਨ।
ਦੱਸਣਯੋਗ ਹੈ ਕਿ ਪੰਜਾਬ ਅਤੇ ਯੂਟੀ ਮੁਲਾਜ਼ਮ ਸਾਂਝਾ ਫਰੰਟ ਦੇ ਆਗੂ ਪਿਛਲੇ ਲੰਬੇ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।