ਕਰਮਚਾਰੀਆਂ ਨੂੰ ਵੱਡੀ ਰਾਹਤ, ਓਵਰਟਾਈਮ ‘ਤੇ ਦੇਣਾ ਪਵੇਗਾ ਦੁੱਗਣਾ

Global Team
2 Min Read

ਨਿਊਜ਼ ਡੈਸਕ: ਹਰਿਆਣਾ ਸਰਕਾਰ ਨੇ ਕੰਮ ਦੇ ਘੰਟੇ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਨਿਯਮ ਲਾਗੂ ਕੀਤੇ ਹਨ। ਕਿਰਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਅਨੁਸਾਰ ਕਿਸੇ ਵੀ ਕਰਮਚਾਰੀ ਨੂੰ ਦਿਨ ਵਿੱਚ 10 ਘੰਟੇ ਅਤੇ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਨ ਦੀ ਲੋੜ ਨਹੀਂ ਹੋਵੇਗੀ।

ਨਵੇਂ ਨਿਯਮਾਂ ਵਿੱਚ ਮਹਿਲਾ ਕਰਮਚਾਰੀਆਂ ਲਈ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਹਨ। ਸੰਸਥਾਵਾਂ ਨੂੰ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਨੂੰ ਕੰਮ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ। ਇਹ ਇਜਾਜ਼ਤ ਆਨਲਾਈਨ ਅਤੇ ਸਵੈ-ਪ੍ਰਮਾਣੀਕਰਨ ਦੇ ਆਧਾਰ ‘ਤੇ ਦਿੱਤੀ ਜਾਵੇਗੀ। ਕਿਸੇ ਵੀ ਕਰਮਚਾਰੀ ਦੇ ਕੁੱਲ ਕੰਮ ਦੇ ਘੰਟੇ, ਆਰਾਮ ਦੇ ਸਮੇਂ ਸਮੇਤ, ਪ੍ਰਤੀ ਦਿਨ 12 ਘੰਟਿਆਂ ਤੋਂ ਵੱਧ ਨਹੀਂ ਹੋਣਗੇ। ਨਾਲ ਹੀ ਹਰ 6 ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧਾ ਘੰਟਾ ਆਰਾਮ ਦੇਣਾ ਲਾਜ਼ਮੀ ਕੀਤਾ ਗਿਆ ਹੈ।

ਜੇਕਰ ਕਿਸੇ ਕਰਮਚਾਰੀ ਨੂੰ ਓਵਰਟਾਈਮ ‘ਤੇ ਕੰਮ ਕਰਵਾਇਆ ਜਾਂਦਾ ਹੈ, ਤਾਂ ਉਸ ਨੂੰ ਆਮ ਤਨਖ਼ਾਹ ਤੋਂ ਦੁੱਗਣੀ ਅਦਾਇਗੀ ਕਰਨੀ ਪਵੇਗੀ। ਇਸ ਤੋਂ ਇਲਾਵਾ ਸਾਰੇ ਕਿਰਤ ਕਾਨੂੰਨਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸਰਕਾਰ ਨੇ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਨਿਸ਼ਚਿਤ ਖੁੱਲਣ ਅਤੇ ਬੰਦ ਹੋਣ ਦੇ ਸਮੇਂ ਅਤੇ ਹਫਤਾਵਾਰੀ ਬੰਦ ਦਿਨ ਦੀ ਜ਼ਰੂਰਤ ਤੋਂ ਛੋਟ ਦਿੱਤੀ ਹੈ। ਹੁਣ ਆਨਲਾਈਨ ਰਜਿਸਟ੍ਰੇਸ਼ਨ ਅਤੇ ਸਵੈ-ਪ੍ਰਮਾਣੀਕਰਨ ਵਾਲੀਆਂ ਸੰਸਥਾਵਾਂ ਆਪਣੀ ਸਹੂਲਤ ਅਨੁਸਾਰ ਕੰਮ ਕਰਨ ਦਾ ਸਮਾਂ ਤੈਅ ਕਰ ਸਕਣਗੀਆਂ। ਹਾਲਾਂਕਿ ਕਰਮਚਾਰੀਆਂ ਦੇ ਕੰਮ ਦੇ ਘੰਟੇ ਅਤੇ ਹੋਰ ਕਿਰਤ ਕਾਨੂੰਨ ਪਹਿਲਾਂ ਵਾਂਗ ਹੀ ਲਾਗੂ ਰਹਿਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment