ਚੰਡੀਗੜ੍ਹ: ਥਾਣਾ ਵਲਟੋਹਾ ਦੀ ਪੁਲਿਸ ਨੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗਿਆਂ ਨੂੰ ਐਨਕਾਊਂਟਰ ਦੌਰਾਨ ਕਾਬੂ ਕਰਕੇ ਉਹਨਾਂ ਪਾਸੋਂ ਇੱਕ ਦੇਸੀ 32 ਬੋਰ ਪਿਸਟਲ ਬਰਾਮਦ ਕੀਤਾ ਗਿਆ। ਤਰਨਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਆਸਲ ਪਿੰਡ ‘ਚ ਸਥਿਤ ਬੀਐੱਸਐੱਫ. ਦੀ ਡਰੇਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਸ਼ੱਕੀ ਨੌਜਵਾਨ ਨੂੰ ਐਕਟਿਵਾ ‘ਤੇ ਸਵਾਰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ।
ਇਸ ਵਿਚਕਾਰ ਉਨ੍ਹਾਂ ਨੇ ਪੁਲਿਸ ਉਤੇ ਗੋ.ਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ। ਜਿਨਾਂ ਨੂੰ ਪੁਲਿਸ ਨੇ ਕਾਬੂ ਕਰ ਕੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਐਕਟਿਵਾ ਸਵਾਰਾਂ ਦੀ ਪਛਾਣ ਕਰਮਜੀਤ ਸਿੰਘ ਅਤੇ ਗੁਰੂ ਲਾਲਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਗੁਰਗੇ ਦੱਸੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।