ਮੋਹਾਲੀ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ,ਅਨਿਲ ਬਿਸ਼ਨੋਈ ਦੇ ਪੈਰ ‘ਤੇ ਲੱਗੀ ਗੋਲੀ, ਗ੍ਰਿਫਤਾਰ

Rajneet Kaur
1 Min Read

ਨਿਊਜ਼ ਡੈਸਕ:  ਮੋਹਾਲੀ ਪੁਲਿਸ ਅਤੇ ਇਕ ਗੈਂਗਸਟਰ ਵਿਚਾਲੇ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਗੋਲੀ ਵੱਜੀ ਹੈ। ਮੋਹਾਲੀ ਪੁਲਿਸ ਨੇ ਗੈਂਗਸਟਰ ਅਨਿਲ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ  ਪੁਲਿਸ ਗੈਂਗਸਟਰ ਅਨਿਲ ਬਿਸ਼ਨੋਈ ਨੂੰ ਕਤਲ ਦੇ ਇਰਾਦੇ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਗਈ ਸੀ। ਇਸ ਮੌਕੇ ਦੋਵਾਂ ਪਾਸਿਓ ਤੋਂ ਹੋਈ ਗੋਲੀਬਾਰੀ ‘ਚ ਮੁਲਜ਼ਮ ਅਨਿਲ ਬਿਸ਼ਨੋਈ ਦੀ ਲੱਤ ‘ਤੇ ਗੋਲੀ ਲੱਗੀ ਹੈ। ਗੈਂਗਸਟਰ ਨੂੰ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ। ਮੁਲਜ਼ਮ ਗੈਂਗਸਟਰ ਦਾ ਸਬੰਧ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਦਸਿਆ ਜਾ ਰਿਹਾ ਹੈ।

ਪੁਲਿਸ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੌਕੇ ‘ਤੇ ਦੋਸ਼ੀ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਬਾਅਦ ‘ਚ ਪੁੱਛਗਿੱਛ ਤੋਂ ਬਾਅਦ ਤਿੰਨ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਮੁਲਜ਼ਮ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ’ਤੇ ਪੁਲਿਸ ਨੇ ਉਸ ਨੂੰ ਘੇਰਾ ਪਾ ਲਿਆ। ਜਦੋਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਗੋਲੀਆਂ ਚਲਾ ਦਿਤੀਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment