ਮੋਹਾਲੀ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, 2 ਦੋਸ਼ੀ ਜ਼ਖਮੀ

Global Team
2 Min Read

ਮੋਹਾਲੀ: ਮੋਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੰਡਸਟ੍ਰੀਅਲ ਏਰੀਆ ਵਿੱਚ ਇੱਕ ਮੁੱਠਭੇੜ ਕੀਤੀ ਹੈ।ਹਾਸਿਲ ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ 2 ਨਸ਼ਾ ਤਸਕਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਦਸ ਦਈਏ ਕਿ ਨਸ਼ਾ ਤਸਕਰਾਂ ਨੇ ਲੰਘੇ ਸ਼ਨੀਵਾਰ ਨੂੰ ਪੁਲਿਸ ਟੀਮ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਸੀ।  ਪੁਲਿਸ ਨੂੰ ਸੋਮਵਾਰ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਆਰੋਪੀ ਇੰਡਸਟ੍ਰੀਅਲ ਏਰੀਆ ਵਿੱਚ ਛਿਪੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਜਿਵੇਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਤਾਂ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਆਹਮੋ-ਸਾਹਮਣੇ ਮੁੱਠਭੇੜ ਹੋ ਗਈ।

ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਆਰੋਪੀਆਂ ਨੂੰ ਤੁਰੰਤ ਇਲਾਜ ਲਈ ਮੋਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੋਹਾਲੀ ਦੇ ਐਸ.ਪੀ. (SP) ਵੀ ਖ਼ੁਦ ਮੌਕੇ ‘ਤੇ ਪਹੁੰਚ ਰਹੇ ਹਨ। ਪੁਲਿਸ ਅਧਿਕਾਰੀਆਂ ਵੱਲੋਂ ਇਸ ਪੂਰੇ ਮਾਮਲੇ, ਐਨਕਾਊਂਟਰ ਦੀ ਪ੍ਰਕਿਰਿਆ ਅਤੇ ਆਰੋਪੀਆਂ ਦੇ ਖ਼ਿਲਾਫ਼ ਦਰਜ ਪੁਰਾਣੇ ਕੇਸਾਂ ਸਬੰਧੀ ਜਲਦ ਹੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment