ਬਟਾਲਾ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ, ਜ਼ਖ਼ਮੀ ਹੋਏ ਗੈਂਗਸਟਰ ਦੀ ਹੋਈ ਮੌ.ਤ

Global Team
2 Min Read

ਬਟਾਲਾ: ਬਟਾਲਾ ਦੇ ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਨੱਤ ਵਿਚ ਦੇਰ ਰਾਤ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਗੋਲੀ ਲਗਣ ਕਾਰਨ ਜ਼ਖ਼ਮੀ ਹੋਏ ਗੈਂਗਸਟਰ ਰਣਜੀਤ ਸਿੰਘ ਦੀ ਦੇਰ ਰਾਤ ਮੌ.ਤ ਹੋ ਗਈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲ ਰਹੀ ਹੈ।  ਡੀਆਈਜੀ ਸਤਿੰਦਰ ਸਿੰਘ ਨੇ ਜਾਣਕਾਰੀ ਦਿਤੀ ਕਿ ਰਣਜੀਤ ਸਿੰਘ ਵੱਖ-ਵੱਖ ਅਪਰਾਧਿਕ ਮਾਮਲਿਆਂ ’ਚ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਸੀ। ਰਣਜੀਤ ਸਿੰਘ ਖ਼ਿਲਾਫ਼ ਕਈ ਕ.ਤਲ ਦੇ ਮਾਮਲੇ ਦਰਜ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰੰਗੜ ਨੰਗਲ ਅਧੀਨ ਪੁਲਿਸ ਨਾਕੇ ਦੌਰਾਨ ਪੁਲਿਸ ਪਾਰਟੀ ਨੇ ਇੱਕ ਬਾਈਕ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ । ਇਸ ਦੌਰਾਨ ਬਾਈਕ ਸਵਾਰ ਨੇ ਪੁਲਿਸ ‘ਤੇ ਗੋਲੀਆਂ ਚਲਾ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਆਪਣਾ ਬਚਾਅ ਕਰਦੇ ਹੋਏ, ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਦੋਸ਼ੀ ਰਣਜੀਤ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਮੁਲਜ਼ਮ ਬਲਵਿੰਦਰ ਸਿੰਘ ਪ੍ਰਭ ਦਾਸੂਵਾਲ ਅਤੇ ਬਲਵਿੰਦਰ ਸਿੰਘ ਦਾ ਸਾਥੀ ਦੱਸਿਆ ਜਾਂਦਾ ਹੈ ਅਤੇ ਮੁਲਜ਼ਮ ਰਣਜੀਤ ਸਿੰਘ ਨੂੰ ਫਿਲਹਾਲ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ ਹੈ।

ਇਸ ਪੁਲਿਸ ਮੁਕਾਬਲੇ ’ਚ ਏਐਸਆਈ ਸ਼ਰਨਜੀਤ ਸਿੰਘ ਸ਼ਮੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਦਾ ਇਲਾਜ ਬਟਾਲਾ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ। ਇਸ ਦੀ ਪੁਸ਼ਟੀ ਸ੍ਰੀ ਹਰਗੋਬਿੰਦਪੁਰ ਦੇ ਡੀਐੱਸਪੀ ਹਰਕ੍ਰਿਸ਼ਨ ਵਲੋਂ ਕੀਤੀ ਗਈ ਹੈ ਅਤੇ ਉਹਨਾਂ ਨੇ ਗੈਂਗਸਟਰ ਰਣਜੀਤ ਰਾਣਾ ਦੀ ਮੌ.ਤ ਦੀ ਵੀ ਪੁਸ਼ਟੀ ਕੀਤੀ ਹੈ। ਪੁਲਿਸ ਇਸ ਮਾਮਲੇ ਵਿਚ ਹੋਰ ਜਾਂਚ ਕਰ ਰਹੀ ਹੈ। ਮੁਲਜ਼ਮ ਕੋਲੋਂ ਇੱਕ ਪਿਸਟਲ ਵੀ ਬਰਾਮਦ ਹੋਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment