ਅੰਮ੍ਰਿਤਸਰ: ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਜਾਣਕਾਰੀ ਅਨੁਸਾਰ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰਨ ਗਈ ਸੀ। ਪਰ ਪੁਲਿਸ ਨੂੰ ਦੇਖਦੇ ਹੀ ਉਹ ਭੱਜਣ ਲੱਗਾ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪਰ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ।
ਏਸੀਪੀ ਅਰਵਿੰਦਰ ਮੀਣਾ ਨੇ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚਾਰ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸਾਹਿਲ ਸ਼ਹਿਰ ਵਿੱਚ ਕਿਤੇ ਲੁਕਿਆ ਹੋਇਆ ਹੈ। ਦੇਰ ਰਾਤ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਰਵਾਨਾ ਹੋ ਗਈ। ਜਦੋਂ ਪੁਲਿਸ ਦੋਸ਼ੀ ਤੱਕ ਪਹੁੰਚੀ ਤਾਂ ਉਸ ਨੇ ਪੁਲਿਸ ਨੂੰ ਵੇਖਦੇ ਹੀ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਜਦੋਂ ਉਹ ਮਜੀਠਾ ਰੋਡ ਬਾਈਪਾਸ ਨੇੜੇ ਪਹੁੰਚੇ ਤਾਂ ਦੋਸ਼ੀ ਦਾ ਮੋਟਰਸਾਈਕਲ ਤਿਲਕ ਗਿਆ ਅਤੇ ਉਹ ਹੇਠਾਂ ਡਿੱਗ ਪਿਆ। ਡਿੱਗਣ ਤੋਂ ਬਾਅਦ ਵੀ ਦੋਸ਼ੀ ਨੇ ਹਾਰ ਨਹੀਂ ਮੰਨੀ ਅਤੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਜ਼ਖ਼ਮੀ ਹੋ ਗਿਆ।
ਮੁਲਜ਼ਮ ਗੈਂਗਸਟਰ ਦੀ ਪਛਾਣ 22 ਸਾਲਾ ਸਾਹਿਲ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਜਾਣਕਾਰੀ ਬਿਕ ਸਾਹਿਲ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਫੈਜ਼ਪੁਰਾ ਇਲਾਕੇ ਦਾ ਰਹਿਣ ਵਾਲਾ ਹੈ ਅਤੇ 4 ਵੱਖ-ਵੱਖ ਮਾਮਲਿਆਂ ‘ਚ ਨਾਮਜ਼ਦ ਹੈ। ਇਸ ਵਿੱਚ ਸਨੈਚਿੰਗ, ਡਕੈਤੀ ਅਤੇ ਨਾਜਾਇਜ਼ ਹਥਿਆਰ ਰੱਖਣ ਵਰਗੇ ਗੰਭੀਰ ਅਪਰਾਧ ਸ਼ਾਮਿਲ ਹਨ। ਦੱਸ ਦੇਈਏ ਕਿ ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ ਪਰ ਉਹ ਲਗਾਤਾਰ ਫਰਾਰ ਸੀ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।