ਲੁਧਿਆਣਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋਵੇਂ ਗੈਂਗਸਟਰ ਜ਼ਖਮੀ

Global Team
2 Min Read

ਲੁਧਿਆਣਾ: ਲੁਧਿਆਣਾ ਦੇ ਧਾਂਦਰਾ ਰੋਡ ਉੱਤੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਸਵੇਰੇ 1.15 ਵਜੇ ਮੁਕਾਬਲਾ ਹੋਇਆ।  ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਗੈਂਗਸਟਰਾਂ ਨੂੰ ਘੇਰਿਆ। ਪੁਲਿਸ ਨੂੰ ਦੇਖ ਕੇ ਦੋਵੇਂ ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ, ਪੁਲਿਸ ਨੇ ਵੀ ਗੈਂਗਸਟਰਾਂ ‘ਤੇ ਗੋਲੀਬਾਰੀ ਕੀਤੀ। ਜਿਸ ਵਿੱਚ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ।

ਗੈਂਗਸਟਰਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਦੋਵਾਂ ਕੋਲੋਂ ਮਿਲੇ ਹਥਿਆਰ ਜ਼ਬਤ ਕਰ ਲਏ ਹਨ ।

ਦੋਵਾਂ ਗੈਂਗਸਟਰਾਂ ਦੀ ਪਛਾਣ ਗਗਨਦੀਪ ਸਿੰਘ ਗੱਗੂ ਅਤੇ ਮਨਦੀਪ ਕੁਮਾਰ ਮਿੱਠੂ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ, ਐਨਡੀਪੀਐਸ ਅਤੇ ਲੁੱਟ ਦਾ ਮਾਮਲਾ ਦਰਜ ਕੀਤਾ ਹੈ। ਦੋਵੇਂ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਦੁੱਗਰੀ ਇਲਾਕੇ ਦੇ ਇੱਕ ਸਪਾ ਸੈਂਟਰ ਦੇ ਰਿਸੈਪਸ਼ਨਿਸਟ ਦੀ ਸੋਨੇ ਦੀ ਚੇਨ ਖੋਹ ਲਈ ਸੀ।

ਦਰਅਸਲ, ਦੇਰ ਰਾਤ ਸੀਆਈਏ-1 ਪੁਲਿਸ ਪਾਰਟੀ ਨੇ ਦੁੱਗਰੀ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉੱਥੋਂ ਐਕਟਿਵਾ ‘ਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਅਪਰਾਧੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਅਤੇ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਦੋ ਬਦਮਾਸ਼ਾਂ ‘ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵੇਂ ਅਪਰਾਧੀਆਂ ਦੇ ਪੱਟ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਮੋਜ਼ਰ, ਇੱਕ ਬਿਨਾਂ ਨੰਬਰ ਵਾਲੀ ਐਕਟਿਵਾ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ। ਮੁਲਜ਼ਮਾਂ ’ਤੇ ਪਹਿਲਾਂ ਵੀ ਚੋਰੀ ਤੇ ਲੁੱਟ ਦੇ ਕਈ ਮਾਮਲੇ ਦਰਜ ਹਨ। ਮਨਦੀਪ ਸਿੰਘ ਉੱਤੇ 2 ਮਾਮਲੇ ਤੇ ਗਗਨ ਉੱਤੇ 6 ਮਾਮਲੇ ਦਰਜ ਹਨ। ਪੁਲਿਸ ਨੇ ਦੋਵਾਂ ਕੋਲੋਂ ਇਕ ਰਿਵਾਲਵਰ ਵੀ ਜ਼ਬਤ ਕੀਤੀ ਹੈ।

 

Share This Article
Leave a Comment