ਸ਼੍ਰੀਨਗਰ ‘ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ

TeamGlobalPunjab
1 Min Read

ਜੰਮੂ ਕਸ਼ਮੀਰ : ਸ੍ਰੀਨਗਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਜ਼ਬਰਦਸਤ ਮੁੱਠਭੇੜ ਹੋਈ। ਜਿਸ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਕਾਬਲੇ ਦੌਰਾਨ ਦੋ ਜਵਾਨ ਵੀ ਜ਼ਖਮੀ ਹੋਏ ਹਨ ਅਤੇ ਇੱਕ ਸਥਾਨਕ ਮਹਿਲਾ ਦੀ ਮੌਤ ਹੋ ਗਈ ਹੈ। ਇਹ ਐਨਕਾਊਂਟਰ ਸ੍ਰੀਨਗਰ ਦੇ ਬਾਟਮਾਲੂ ਇਲਾਕੇ ਵਿੱਚ ਹੋਇਆ।

 

ਇਸ ਇਲਾਕੇ ਵਿਚ ਅੱਤਵਾਦੀ ਲੁਕੇ ਹੋਣ ਦੀ ਸੁਰੱਖਿਆ ਬਲਾਂ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵੀਰਵਾਰ ਤੜਕੇ ਜਵਾਨਾਂ ਨੇ ਇਸ ਇਲਾਕੇ ਦੀ ਘੇਰਾਬੰਦੀ ਕਰ ਲਈ। ਸੁਰੱਖਿਆ ਬਲਾਂ ਵੱਲੋਂ ਰਾਤ ਢਾਈ ਵਜੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਜਿਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਉੱਪਰ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।ਜਵਾਬੀ ਕਾਰਵਾਈ ਕਰਦੇ ਹੋਏ ਭਾਰਤੀ ਜਵਾਨਾਂ ਨੇ ਤਿੰਨ ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ।

Share this Article
Leave a comment