ਸ਼੍ਰੀਨਗਰ ਦੇ ਨੌਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਇਕ ਅੱਤਵਾਦੀ ਦੀ ਮੌਤ

TeamGlobalPunjab
1 Min Read

ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸ਼੍ਰੀਨਗਰ ਰ ਦੇ ਨੌਗਾਮ ਵਿੱਚ ਪਿਛਲੇ  ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ, ਖੇਤਰ ਵਿੱਚ ਇੱਕ ਤੋਂ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਜਵਾਨਾਂ ਨੇ ਬੁੱਧਵਾਰ ਤੜਕੇ ਸ਼ਹਿਰ ਦੇ ਬਾਹਰੀ ਖੇਤਰ ਨੌਗਾਮ ਦੇ ਵਗੂਰਾ ‘ਚ ਸਾਂਝੇ ਰੂਪ ਨਾਲ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ। ਜਿਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਵਿਚ ਇੱਕ ਅੱਤਵਾਦੀ ਨੂੰ ਮਾਰ ਦਿੱਤਾ।ਫਿਲਹਾਲ ਅਪ੍ਰੇਸ਼ਨ ਅਜੇ ਵੀ ਜਾਰੀ ਹੈ।

Share this Article
Leave a comment