ਜ਼ੀਰਕਪੁਰ ‘ਚ ਵੱਡਾ ਐਨਕਾਊਂਟਰ, ਜਵਾਬੀ ਕਾਰਵਾਈ ਵਿੱਚ ਨਾਮੀ ਗੈਂਗਸਟਰ ਜ਼ਖਮੀ

Global Team
2 Min Read

ਚੰਡੀਗੜ੍ਹ, 22 ਮਾਰਚ : ਲੁਧਿਆਣਾ ਦੇ ਨਾਮੀ ਗੈਂਗਸਟਰ ਲਵੀਸ਼ ਗਰੋਵਰ ਅਤੇ ਪੁਲਿਸ ਵਿਚਾਲੇ ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਨੁਸਾਰ ਲਵੀਸ਼ ਲੁਧਿਆਣਾ ਦਾ ਵਸਨੀਕ ਹੈ ਅਤੇ ਜ਼ੀਰਕਪੁਰ ਵਿੱਚ ਕਿਰਾਏ ਦੇ ਫਲੈਟ ਵਿੱਚ ਰਹਿ ਰਿਹਾ ਸੀ।

ਪੁਲਿਸ ਨੂੰ ਸ਼ਿਵਾ ਇਨਕਲੇਵ ਵਿੱਚ ਲਵੀਸ਼ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਟੀਮ ਨੇ ਇਲਾਕੇ ਨੂੰ ਘੇਰ ਲਿਆ। ਜਦੋਂ ਫਲੈਟ ਦਾ ਦਰਵਾਜ਼ਾ ਖੜਕਾਇਆ ਗਿਆ ਤਾਂ ਉਹ ਪੁਲਸ ਨੂੰ ਦੇਖ ਕੇ ਹੈਰਾਨ ਰਹਿ ਗਿਆ। ਜਿਸ ਤੋਂ ਬਾਅਦ ਉਸਨੇ ਪਿਸਤੌਲ ਕੱਢ ਕੇ ਪੁਲਿਸ ‘ਤੇ ਤਿੰਨ ਗੋਲੀਆਂ ਚਲਾਈਆਂ। ਜਵਾਬ ‘ਚ ਪੁਲਸ ਨੇ ਵੀ ਸਾਵਧਾਨੀ ਨਾਲ ਫਾਇਰਿੰਗ ਕੀਤੀ, ਜੋ ਲਵੀਸ਼ ਦੀ ਲੱਤ ‘ਚ ਲੱਗੀ। ਜਿਸ ਕਾਰਨ ਗਰੋਵਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਮੁਕਾਬਲੇ ‘ਚ ਜ਼ਖਮੀ ਹੋਣ ਕਾਰਨ ਗਰੋਵਰ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਮੁਲਜ਼ਮ ਖ਼ਿਲਾਫ਼ ਕਤਲ, ਡਕੈਤੀ, ਅਸਲਾ ਐਕਟ ਸਮੇਤ 10 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਪੁਲੀਸ ਨੇ ਜਦ ਉਸ ਦੀ ਤਲਾਸ਼ੀ ਲਈ ਉਸ ਕੋਲੋਂ ਤਿੰਨ ਨਾਜਾਇਜ਼ ਹਥਿਆਰ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗਰੋਵਰ ਕਤਲ, ਡਕੈਤੀ, ਫਿਰੌਤੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸਰਗਰਮ ਸੀ। ਪੁੱਛਗਿੱਛ ਤੋਂ ਬਾਅਦ ਹੋਰ ਜਾਣਕਾਰੀ ਹਾਸਲ ਕੀਤੀ ਜਾਵੇਗੀ।

Share This Article
Leave a Comment