ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਮੁਲਜ਼ਮ ਦਾ ਐਨਕਾਊਂਟਰ

Global Team
2 Min Read

ਚੰਡੀਗੜ੍ਹ : ਗੁਰਦਾਸਪੁਰ ‘ਚ ASI ਅਤੇ ਹੋਮਗਾਰਡ ਜਵਾਨ ਦੇ ਕਤਲ ਦੇ ਇੱਕ ਮੁਲਜ਼ਮ ਨੂੰ ਪੁਲਿਸ ਨੇ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ ਹੈ। ਇਹ ਮੁਕਾਬਲਾ ਪੁਰਾਣਾ ਸ਼ਾਲਾ ਇਲਾਕੇ ਵਿੱਚ ਹੋਇਆ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਉਸ ਨੂੰ ਫੜਨ ਲਈ ਗਈ ਸੀ, ਪਰ ਉਸ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਤੋਂ ਬਾਅਦ ਰਣਜੀਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਪਿੰਡ ਆਦੀਆਂ ਪੁਲਿਸ ਚੌਕੀ ਵਿੱਚ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਅਤੇ ਏਐਸਆਈ ਗੁਰਨਾਮ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਅਨੁਸਾਰ, ਇਸ ਮਾਮਲੇ ਵਿੱਚ ਪਹਿਲਾਂ ਆਲੀਨੰਗਲ ਦੇ ਦਿਲਾਵਰ ਸਿੰਘ ਨੂੰ ਫੜਿਆ ਗਿਆ ਸੀ। ਉਸ ਤੋਂ ਪੁੱਛਗਿੱਛ ਦੌਰਾਨ ਹੀ ਆਦੀਆਂ ਪਿੰਡ ਦੇ ਰਣਜੀਤ ਅਤੇ ਇੰਦਰਜੀਤ ਦੇ ਨਾਮ ਪਤਾ ਲੱਗੇ ਸਨ, ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪਿੱਛਾ ਕਰ ਰਹੀ ਸੀ। ਪੁਲਿਸ ਅਧਿਕਾਰੀ ਕੁਝ ਦੇਰ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ।

ਦੱਸ ਦਈਏ ਕਿ ਗੁਰਦਾਸਪੁਰ ਵਿੱਚ 22 ਫਰਵਰੀ ਨੂੰ ਆਦੀਆਂ ਪੁਲਿਸ ਚੌਕੀ ਵਿੱਚ ASI ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਦੀਆਂ ਲਾਸ਼ਾਂ ਮਿਲੀਆਂ ਸਨ। ਇਹ ਚੌਕੀ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਸਿਰਫ਼ ਡੇਢ ਕਿਲੋਮੀਟਰ ਦੂਰ ਹੈ। ਦੋਵੇਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਇਸੇ ਪੁਲਿਸ ਚੌਕੀ ਵਿੱਚ ਸੀ। ਇਨ੍ਹਾਂ ਤੋਂ ਇਲਾਵਾ ਕੋਈ ਤੀਜਾ ਵਿਅਕਤੀ ਇੱਥੇ ਤਾਇਨਾਤ ਨਹੀਂ ਸੀ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ ਉੱਥੋਂ ਕਰੀਬ 4 ਖੋਲ ਮਿਲੇ ਸਨ। ਪਿੰਡ ਦੇ ਸਰਪੰਚ ਤੋਂ ਦੋਵਾਂ ਦੀ ਮੌਤ ਬਾਰੇ ਪਤਾ ਲੱਗਦਿਆਂ ਹੀ ਭਾਰੀ ਪੁਲਿਸ ਫੋਰਸ ਉੱਥੇ ਪਹੁੰਚੀ। ਪਾਕਿਸਤਾਨੀ ਸਰਹੱਦ ਦੇ ਨੇੜੇ ਪੁਲਿਸ ਚੌਕੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਕਤਲ ਨੂੰ ਲੈ ਕੇ BSF ਵੀ ਅਲਰਟ ‘ਤੇ ਰਹੀ। BSF ਦੇ ਡੀਆਈਜੀ (DIG) ਏ.ਕੇ. ਵਿਰਦੀ ਨੇ ਚੌਕੀ ਪਹੁੰਚ ਕੇ ਪੂਰੇ ਮਾਮਲੇ ਬਾਰੇ ਜਾਣਕਾਰੀ ਲਈ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment