ਮਾਨਸਾ: ਬਰੇਟਾ ਵਿਖੇ ਪਿਛਲੇ ਦਿਨੀ ਅਕਾਲੀ ਆਗੂ ’ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਤੋਂ ਪਿਸਟਲ ਰਿਕਵਰ ਕਰਵਾਉਣ ਦੇ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲੇ ਦਾ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ।
ਮੁਲਜ਼ਮ ਦੀ ਲੱਤ ਵਿੱਚ ਵੱਜੀ ਗੋਲੀ
ਬਰੇਟਾ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕਾਰਵਾਈ ਕਰਦਿਆਂ ਹੋਏ ਫਾਇਰਿੰਗ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਸੀ। ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ “ਦਲਬੀਰ ਸਿੰਘ ਕਾਲਾ ਜਵੰਧਾ ’ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਗੁਰਮੀਤ ਸਿੰਘ ਦਾਤੇਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਪਿਸਤੌਲ ਰਿਕਵਰ ਕਰਵਾਉਣ ਦੇ ਲਈ ਬਰੇਟਾ ਪੁਲਿਸ ਉਸਨੂੰ ਦਾਤੇਵਾਸ ਲੈ ਕੇ ਪਹੁੰਚੀ ਸੀ ਜਿੱਥੇ ਗੁਰਮੀਤ ਸਿੰਘ ਵੱਲੋਂ ਪਿਸਤੌਲ ਚੁੱਕ ਕੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। ਫਾਇਰ ਪੁਲਿਸ ਦੀ ਬਲੈਰੋ ਗੱਡੀ ਦੇ ਵਿੱਚ ਲੱਗਿਆ ਜਿਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਬਰੇਟਾ ਪੁਲਿਸ ਨੇ ਫਾਇਰਿੰਗ ਕੀਤੀ ਤਾਂ ਫਾਇਰ ਗੁਰਮੀਤ ਸਿੰਘ ਦੀ ਖੱਬੀ ਲੱਤ ਦੇ ਵਿੱਚ ਲੱਗਿਆ। ਜਿਸ ਦੌਰਾਨ ਉਹ ਜ਼ਖਮੀ ਹੋ ਗਿਆ ਅਤੇ ਪੁਲਿਸ ਨੇ ਫਿਲਹਾਲ ਉਸਨੂੰ ਬੁਢਲਾਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਅਗਲੇਰੀ ਕਾਰਵਾਈ ਨੂੰ ਅਮਲ ਵਿੱਚ ਲਿਆਵੇਗੀ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

