ਹੁਣ ਇਸ ਦੇਸ਼ ‘ਚ ਲੋਕ ਆਪਣੀ ਮਰਜ਼ੀ ਨਾਲ ਮੌਤ ਨੂੰ ਲਗਾ ਸਕਣੇ ਗਲੇ, ਲਾਗੂ ਹੋਇਆ ਕਾਨੂੰਨ

TeamGlobalPunjab
1 Min Read

ਵੈਲਿੰਗਟਨ : ਨਿਊਜ਼ੀਲੈਂਡ ‘ਚ ਸਵੈ-ਮੌਤ ਕਾਨੂੰਨ ਲਾਗੂ ਹੋ ਗਿਆ ਹੈ, ਹੁਣ ਇਸ ਕਾਨੂੰਨ ਤਹਿਤ ਲੋਕ ਆਪਣੀ ਇੱਛਾ ਅਨੁਸਾਰ ਮੌਤ ਮੰਗ ਸਕਦੇ ਹਨ। ਪਰ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਮਰਜ਼ੀ ਨਾਲ ਮਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਜੋ ਗੰਭੀਰ ਜਾਨਲੇਵਾ ਬਿਮਾਰੀ ਨਾਲ ਪੀੜਤ ਹਨ। ਸਵੈ-ਮੌਤ ਲਈ ਘੱਟੋ-ਘੱਟ ਦੋ ਡਾਕਟਰਾਂ ਦੀ ਸਹਿਮਤੀ ਲਾਜ਼ਮੀ ਹੋਵੇਗੀ।

ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਹਰ ਸਾਲ 950 ਲੋਕ ਇਸ ਲਈ ਅਰਜ਼ੀ ਦੇ ਸਕਣਗੇ, ਜਿਨ੍ਹਾਂ ਵਿੱਚੋਂ 350 ਦੀ ਮੌਤ ਹੋਣ ਵਿੱਚ ਮਦਦ ਕੀਤੀ ਜਾਵੇਗੀ।

ਇਸ ਕਾਨੂੰਨ ਨੂੰ ਲਾਗੂ ਕਰਨ ਲਈ ਨਿਊਜ਼ੀਲੈਂਡ ‘ਚ ਰਾਏਸ਼ੁਮਾਰੀ ਕਰਵਾਈ ਗਈ, ਜਿਸ ‘ਚ 65 ਫੀਸਦੀ ਤੋਂ ਵੱਧ ਲੋਕਾਂ ਨੇ ਇਸ ਦੇ ਹੱਕ ‘ਚ ਵੋਟਿੰਗ ਕੀਤੀ। ਕਾਨੂੰਨ ਦਾ ਸਮਰਥਨ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਮਨੁੱਖ ਨੂੰ ਮਰਨ ਦਾ ਅਧਿਕਾਰ ਹੈ ਕਿ ਉਹ ਕਦੋਂ ਅਤੇ ਕਿਵੇਂ ਮਰਨਾ ਚਾਹੁੰਦਾ ਹੈ। ਉੱਥੇ ਹੀ ਕਈ ਲੋਕ ਇਸ ਦਾ ਵਿਰੋਧ ਵੀ ਕਰ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਇੱਛਾ ਮੌਤ ਸਮਾਜ ਵਿੱਚ ਮਨੁੱਖੀ ਜੀਵਨ ਅਤੇ ਕਦਰਾਂ-ਕੀਮਤਾਂ ਪ੍ਰਤੀ ਸਤਿਕਾਰ ਨੂੰ ਕਮਜ਼ੋਰ ਕਰੇਗੀ।

ਇਸ ਤੋਂ ਪਹਿਲਾਂ ਕੋਲੰਬੀਆ, ਕੈਨੇਡਾ, ਆਸਟ੍ਰੇਲੀਆ, ਲਕਸਮਬਰਗ, ਸਪੇਨ, ਨੀਦਰਲੈਂਡ ਅਤੇ ਸਵਿਟਜ਼ਰਲੈਂਡ ਵਰਗੇ ਦੇਸ਼ਾਂ ਵਿੱਚ ਇੱਛਾ ਮੌਤ ਨੂੰ ਕਾਨੂੰਨੀ ਦਰਜਾ ਦਿੱਤਾ ਗਿਆ ਸੀ।

- Advertisement -

TAGGED:
Share this Article
Leave a comment