ਲੰਦਨ : ਪੀ.ਐਨ.ਬੀ. ਘੋਟਾਲਾ ਅਤੇ ਮਨੀ ਲਾਂਡ੍ਰਿੰਗ ਦੇ ਆਰੋਪੀ ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਦੀ ਅਦਾਲਤ ਨੇ ਵੱਡਾ ਝਟਕਾ ਦੇ ਦਿੱਤਾ ਹੈ। ਅਦਾਲਤ ਨੇ ਭਾਰਤ ਨੂੰ ਸੌਂਪਣ ਉੱਤੇ ਰੋਕ ਲਗਾਉਣ ਦੀ ਉਸ ਦੀ ਬੇਨਤੀ ਖ਼ਾਰਜ ਕਰ ਦਿੱਤੀ ਹੈ।
ਹਾਈ ਕੋਰਟ ਦੇ ਜੱਜ ਦੇ ਨੀਰਵ ਮੋਦੀ ਵਲੋਂ ਪੇਸ਼ ਅਰਜ਼ੀ ਪੱਤਰਾਂ ਨੂੰ ਪੜ੍ਹਨ ਤੋਂ ਬਾਅਦ ਫੈਸਲਾ ਲਿਆ ਕਿ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਆਰੋਪਾਂ ਦਾ ਸਾਹਮਣਾ ਕਰਨ ਦੇ ਲਈ ਭਾਰਤ ਨੂੰ ਉਸਦੀ ਹਵਾਲਗੀ ਰੋਕਣ ਵਾਸਤੇ ਵੈਸਟਮਿੰਸਟਰ ਮੈਜਿਸਟ੍ਰੇਟ ਕੋਰਟ ਦੇ ਫਰਵਰੀ ਦੇ ਫ਼ੈਸਲੇ ਦੇ ਖ਼ਿਲਾਫ਼ ਉਸ ਵਲੋਂ ਅਪੀਲ ਕਰਨ ਦਾ ਕੋਈ ਅਧਾਰ ਨਹੀਂ ਹੈ।
ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਭਾਰਤੀ ਜਾਂਚ ਏਜੰਸੀਆਂ ਨੂੰ ਉਮੀਦ ਹੈ ਕਿ ਉਹ ਛੇਤੀ ਹੀ ਨੀਰਵ ਮੋਦੀ ਦੀ ਹਵਾਲਗੀ ਹਾਸਲ ਕਰਨ ਵਿੱਚ ਕਾਮਯਾਬ ਰਹਿਣਗੇ। ਉਧਰ ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਨੀਰਵ ਮੋਦੀ ਹੁਣ ਸੁਪਰੀਮ ਕੋਰਟ ਵਿੱਚ ਅਪੀਲ ਕਰ ਸਕਦਾ ਹੈ ।