ਸਰਕਾਰੀ ਸਕੂਲਾਂ ਦੇ ਬੱਚੇ ਹੁਣ ਜ਼ਮੀਨ ‘ਤੇ ਬੈਠ ਨਹੀਂ ਕਰਨਗੇ ਪੜ੍ਹਾਈ, ਆਦੇਸ਼ ਜਾਰੀ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਦੇ ਕਈ ਸਰਕਾਰੀ ਸਕੂਲਾਂ ‘ਚ ਬੱਚੇ ਹਾਲੇ ਵੀ ਜ਼ਮੀਨ ‘ਤੇ ਬੈਠ ਕ ਪੜ੍ਹਾਈ ਕਰਦੇ ਹਨ, ਜਿਸ ਨੂੰ ਲੈ ਕੇ ਹੁਣ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਹੁਕਮ ਦਿੱਤੇ ਗਏ ਹਨ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ। ਸਰਕਾਰ ਵੱਲੋਂ ਜਾਰੀ ਕੀਤੇ ਇੱਕ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਹਰ ਸਕੂਲ ‘ਚ 31 ਮਾਰਚ 2024 ਤੱਕ ਬੈਂਚ ਪੂਰੇ ਕਰ ਲਏ ਜਾਣ

ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ ‘ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ ‘ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment