ਦੋ ਮਹੀਨੇ ਅੰਦਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੀਤੀ ਜਾਵੇਗੀ ਪ੍ਰੋਮੋਸ਼ਨ, ਮੁੱਖ ਮੰਤਰੀ ਵਲੋਂ ਹੁਕਮ ਜਾਰੀ

Global Team
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।

ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment