ਸੂਬਿਆਂ ਚ ਐਨਆਈਏ ਦੀ ਐਂਟਰੀ, ਅਕਾਲੀ ਦਲ ਅਤੇ ਆਪ ਆਗੂ ਆਹਮੋ ਸਾਹਮਣੇ

Global Team
2 Min Read

ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਪਾਰਟੀ ਆਏ ਦਿਨ ਵਿਰੋਧੀਆਂ ਦੇ ਨਿਸ਼ਾਨੇ ਤੇ ਰਹਿੰਦੀ ਹੈ । ਤਾਜ਼ਾ ਮਾਮਲਾ ਵੀ ਕੁਝ ਅਜਿਹਾ ਹੀ ਹੈ।  ਦਰਅਸਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਤੇ ਗੰਭੀਰ ਦੋਸ਼ ਲਗਾਏ ਗਏ ਹਨ। ਮਾਮਲਾ ਐੱਨਆਈਏ ਵੱਲੋਂ ਪੰਜਾਬ ਵਿਚ ਦਫਤਰ ਖੋਲ੍ਹੇ ਜ‍ਾਣ ਦਾ ਹੈ । ਜਿਸ ਨੂੰ ਲੈ ਕੇ ਅਕਾਲੀ ਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਪੰਜਾਬ ਦੀ ਸੱਤਾ ਦੀ ਚਾਬੀ ਕੇਂਦਰ ਨੂੰ ਸੌਂਪ ਦਿੱਤੀ ਹੈ  

ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੱਖ ਵੱਖ ਸੂਬਿਆਂ ਦੇ ਗ੍ਰਹਿ ਮੰਤਰੀਆਂ ਅਤੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਗਈ ਸੀ । ਜਿਸ ਵਿੱਚ ਫ਼ੈਸਲਾ ਲਿਆ ਗਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ ) ਦਾ ਦਫਤਰ ਹਰ ਸੂਬੇ ਵਿੱਚ ਖੋਲ੍ਹਿਆ ਜਾਵੇਗਾ ਅਤੇ ਇਸ ਏਜੰਸੀ ਉੱਪਰ ਖੇਤਰ ਦਾ ਕੋਈ ਪ੍ਰਭਾਵ ਨਹੀਂ ਹੋਵੇਗਾ। ਇਸ ਮਸਲੇ ਨੂੰ ਲੈ ਕੇ ਹੀ ਸਿਆਸਤ ਗਰਮਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਦੋਸ਼ ਉਨ੍ਹਾਂ ਤੇ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਨਾਲ ਮਿਲੇ ਹੋਏ ਹਨ ਪਰ ਦੂਜੇ ਪਾਸੇ ਅਸਲ ਸੱਚਾਈ ਇਹ ਹੈ ਕਿ ਆਮ ਆਦਮੀ ਪਾਰਟੀ ਖੁਦ ਹੀ ਕੇਂਦਰ ਦੇ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅੱਜ ਪੰਜਾਬ ਦੀ ਸੱਤਾ ਦੀ ਚਾਬੀ ਕੇਂਦਰ ਨੂੰ ਸੌਂਪ ਦਿੱਤੀ ਗਈ ਹੈ  । ਚੰਦੂਮਾਜਰਾ ਦਾ ਕਹਿਣਾ ਹੈ ਕਿ ਗ਼ੈਰ ਪੰਜਾਬੀਆਂ ਨੂੰ ਰਾਜ ਕਰਨ ਤੇ ਮੁੱਖ ਮੰਤਰੀ ਵੱਲੋਂ ਮੋਹਰ ਲਾਈ ਜਾ ਰਹੀ ਹੈ। 

ਉਧਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਸਿੰਘ ਕੰਗ ਵੱਲੋਂ ਵੀ ਅਕਾਲੀ ਦਲ ਦੀ ਇਨ੍ਹਾਂ ਇਲਜ਼ਾਮਾਂ ਦਾ ਜਵਾਬ ਦਿੱਤਾ ਗਿਆ ਹੈ ।ਕੰਗ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਬਾਖ਼ੂਬੀ ਪਤਾ ਹੈ ਤੇ ਪੰਜਾਬ ਦੇ ਲੋਕ ਇਹ ਵੀ ਜਾਣਦੇ ਹਨ ਕਿ ਕਿਹੜਾ ਇੱਕ ਪਰਿਵਾਰ ਪੰਜਾਬ ਨੂੰ ਲੁੱਟ ਕੇ ਖਾਂਦਾ ਰਿਹਾ ਹੈ।

 

- Advertisement -

Share this Article
Leave a comment