ਐਨਵਾਇਰਮੈਂਟ ਕੈਨੇਡਾ ਦੀ ਚੇਤਾਵਨੀ, 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

Rajneet Kaur
1 Min Read

ਨਿਊਜ਼ ਡੈਸਕ: ਐਨਵਾਇਰਮੈਂਟ ਕੈਨੇਡਾ ਚੇਤਾਵਨੀ ਦਿਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਓਨਟਾਰੀਓ ਦੇ ਕੁਝ ਹਿੱਸਿਆਂ ਵਿੱਚ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਜਿਸ ਦੇ ਨਤੀਜੇ ਵਜੋਂ ਬਿਜਲੀ ਬੰਦ ਹੋਣ ਦੀ ਸੰਭਾਵਨਾ ਹੈ।

ਦਸ ਦਈਏ ਕਿ  ਐਤਵਾਰ ਨੂੰ ਵਾਇਰਟਨ (Wiarton) ਵਿੱਚ ਲਗਭਗ 53 ਸੈਂਟੀਮੀਟਰ ਬਰਫ਼ ਡਿੱਗੀ। ਜਿਸ ਨੇ ਖੇਤਰ ਦੇ ਇੱਕ ਦਿਨ ਵਿੱਚ ਬਰਫ਼ਬਾਰੀ ਦਾ ਰਿਕਾਰਡ ਤੋੜ ਦਿੱਤਾ ਹੈ।ਐਨਵਾਇਰਮੈਂਟ ਕੈਨੇਡਾ ਚੇਤਾਵਨੀ ਦੇ ਰਿਹਾ ਹੈ ਕਿ ਨਿਆਗਰਾ ਅਤੇ ਕਿੰਗਸਟਨ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੀ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment