ਨਵੀਂ ਦਿੱਲੀ : ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਕਲ ‘ਤੇ ਮਾਡਲ ਬਣਾਇਆ ਗਿਆ ਸੀ, ਜਿਸਨੂੰ DSGMC ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਹਟਵਾ ਦਿੱਤਾ ਹੈ। ਇਸ ਮਾਡਲ ਨੂੰ ਬਣਾਉਣ ਕਾਰਨ ਸੰਗਤਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ।
ਸਿਰਸਾ ਨੇ ਦੱਸਿਆ ਕਿ ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿਚ ਆਇਆ ਸੀ ਤਾਂ ਅਸੀਂ ਤੁਰੰਤ ਐੱਸ. ਡੀ. ਐੱਮ. ਸੀ. ਕਮਿਸ਼ਨਰ ਗਣੇਸ਼ ਭਾਰਤੀ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਤੇ ਇਹ ਮਾਡਲ ਕਿਸੇ ਵੀ ਤਰੀਕੇ ਪ੍ਰਵਾਨ ਨਹੀਂ ਹੋ ਸਕਦਾ।
Big Victory for DSGMC: Thanking the Sangat
We have succeeded in getting the replica of Sri Darbar Sahib dismantled from Punjabi Bagh Park. This replica was against Sikh Maryada because Darbar Sahib is not a tourist place which can be replicated. #UnitedWeStand pic.twitter.com/TxaOJrsiho
— Manjinder Singh Sirsa (@mssirsa) June 22, 2021
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ‘ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮਾਮਲਾ ਸਾਹਮਣੇ ਆਉਣ ‘ਤੇ ਉਹ ਬੀਤੇ ਕੱਲ੍ਹ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਸੰਪਰਕ ‘ਚ ਸਨ ਅਤੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਮਾਡਲ ਨੂੰ ਤੁਰੰਤ ਪਾਰਕ ਵਿੱਚੋਂ ਹਟਾ ਦਿੱਤਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕੁਝ ਲੋਕ ਜਾਣਬੁੱਝ ਕੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਰੋਕ ਕੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।