ਰੇਲਵੇ ਦਾ ਵੱਡਾ ਫੈਸਲਾ, ਬਗੈਰ ਟਿਕਟ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੀ ਮਿਲੇਗਾ ਮੁਆਵਜ਼ਾ

Prabhjot Kaur
2 Min Read

ਨਵੀਂ ਦਿੱਲੀ: ਐਤਵਾਰ ਨੂੰ ਵਾਪਰੇ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਓਡੀਸ਼ਾ ‘ਚ ਹਾਦਸੇ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕਾਂ ਦੀ ਜਾਨ ਚਲੀ ਗਈ, ਇਸ ਦੇ ਨਾਲ ਹੀ 800 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਤੋਂ ਬਾਅਦ ਭਾਰਤੀ ਰੇਲਵੇ ਨੇ ਵੱਡਾ ਫੈਸਲਾ ਲਿਆ ਹੈ। ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਯਾਤਰੀਆਂ  ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਰੇਲਵੇ ਨੇ ਦੱਸਿਆ ਹੈ ਕਿ ਜਿਹੜੇ ਯਾਤਰੀ ਬਗੈਰ ਟਿਕਟ ਸਫ਼ਰ ਕਰ ਰਹੇ ਸਨ, ਉਨ੍ਹਾਂ ਨੂੰ ਵੀ ਰੇਲਵੇ ਵੱਲੋਂ 10 ਲੱਖ ਰੁਪਏ ਦਿੱਤੇ ਜਾਣਗੇ।

ਰੇਲਵੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਪਰੀਮ ਕੋਰਟ ਤੋਂ ਮਿਲੇ ਹੁਕਮਾਂ ਦੇ ਮੱਦੇਨਜ਼ਰ ਰੇਲਵੇ ਨੇ ਅਜਿਹਾ ਕਰਨ ਦਾ ਫੈਸਲਾ ਲਿਆ ਹੈ।

ਹਸਪਤਾਲਾਂ ਵਿੱਚ ਦਾਖ਼ਲ ਹਰ ਜ਼ਖ਼ਮੀ ਯਾਤਰੀ ਦੇ ਨਾਲ ਇੱਕ ਸਕਾਊਟ ਜਾਂ ਗਾਈਡ ਹੁੰਦਾ ਹੈ, ਜੋ ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਦਾ ਪਤਾ ਲਗਾਉਣ ਵਿੱਚ ਮਦਦ ਕਰ ਰਿਹਾ ਹੈ। ਜਾਣਕਾਰੀ ਦਿੰਦਿਆਂ ਰੇਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਯਾਤਰੀਆਂ ਦੀ ਮੌਤ ਹੋਈ ਹੈ, ਉਨ੍ਹਾਂ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਗੰਭੀਰ ਜ਼ਖ਼ਮੀ ਹੋਣ ਵਾਲੇ ਯਾਤਰੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਸੱਟਾਂ ਲੱਗਣ ਵਾਲਿਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment