ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਲਗਾਤਾਰ ਕਮੀ ਆ ਰਹੀ ਹੈ । ਪਿਛਲੇ ਇਕ ਦਿਨ ‘ਚ ਕੋਰੋਨਾ ਦੇ 37,154 ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਇਕ ਦਿਨ ਵਿਚ 39,649 ਲੋਕ ਸਿਹਤਮੰਦ ਹੋਣ ਮਗਰੋਂ ਇਸ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 3,00,14,713 ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 724 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ 4,08,764 ਤੱਕ ਪਹੁੰਚ ਗਿਆ ਹੈ। ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,50,899 ਹੈ। ਦੱਸ ਦਈਏ ਕਿ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਦਰ ਘੱਟ ਹੋ ਕੇ 1.47 ਫ਼ੀਸਦੀ, ਰਿਕਵਰੀ ਦਰ ਵੱਧ ਕੇ 97.20 ਫ਼ੀਸਦੀ ਅਤੇ ਮੌਤ ਦਰ 1.32 ਫ਼ੀਸਦੀ ਹੋ ਗਈ ਹੈ।