ਮਾਸਟਰ ਬਲਦੇਵ ਸਿੰਘ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਕਾਂਗਰਸ ‘ਚ ਹੋਏ ਸ਼ਾਮਲ

TeamGlobalPunjab
2 Min Read

ਮਾਨਸਾ/ ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਇੱਕ ਹੋਰ ਸਾਬਕਾ ਵਿਧਾਇਕ ਪਾਰਟੀ ਛੱਡਣ ਤੋਂ ਬਾਅਦ ਕਾਂਗਰਸ ‘ਚ ਸ਼ਾਮਲ ਹੋ ਗਿਆ ਹੈ। ਬੀਤੇ ਦਿਨ ‘ਆਪ’ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਵਾਲੇ ਜੈਤੋਂ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਾਂਗਰਸ ਦਾ ‘ਹੱਥ’ ਫੜ੍ਹ ਲਿਆ ਹੈ।

 

ਮਾਸਟਰ ਬਲਦੇਵ ਸਿੰਘ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਹਰ ਤਰ੍ਹਾਂ ਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ ਅਤੇ ੳਨ੍ਹਾਂ ਨੂੰ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਆਖਿਆ।

- Advertisement -

 ਮੁੱਖ ਮੰਤਰੀ ਚੰਨੀ ਨੇ ‘ਆਪ’ ਨੂੰ ਲੰਮੇ ਹੱਥੀਂ ਲੈਂਦਿਆਂ ਕਿ ਅਰਵਿੰਦ ਕੇਜਰੀਵਾਲ ਆਪਣੇ ਕੀਤੇ ਹੋਏ ਵਾਅਦਿਆਂ ਤੇ ਦਾਅਵਿਆਂ ਤੋਂ ਭੱਜ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਨਿਰਾਸ਼ ਹੋ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ-ਅਸਮਾਨ ਦਾ ਫਰਕ ਹੈ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਲੋਕ ਅਤੇ ‘ਆਪ’ ਨੇਤਾ ਅੱਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕਾਂ ਨੂੰ ਸਿਰਫ ਗੱਲਾਬਾਤਾਂ ਕਰਕੇ ਸਹੂਲਤਾਂ ਦੇਣ ਦਾ ਦਾਅਵਾ ਕਰਨ ਵਾਲੇ ਅਰਵਿੰਦਰ ਕੇਜਰੀਵਾਲ ਦੀਆਂ ਨੀਤੀਆਂ ਕਦੇ ਵੀ ਪੰਜਾਬ ਹਿੱਤ ਵਿੱਚ ਨਹੀਂ ਹੋ ਸਕਦੀਆਂ। ਉਨ੍ਹਾਂ ਮਾਸਟਰ ਬਲਦੇਵ ਸਿੰਘ ਨੂੰ ਪਾਰਟੀ ਵਿੱਚ ਆਉਣ ਤੇ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲਣ ਦਾ ਜ਼ਿਕਰ ਕੀਤਾ।

ਜ਼ਿਕਰਯੋਗ ਹੈ ਕਿ ਉਨ੍ਹਾਂ ਬੀਤੇ ਕੱਲ੍ਹ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ‘ਤੋਂ ਅਸਤੀਫ਼ਾ ਦਿੱਤਾ ਸੀ।

Share this Article
Leave a comment