ਹੈਦਰਾਬਾਦ : ਤੇਲੰਗਾਨਾ ਦੇ ਹੈਦਰਾਬਾਦ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰੰਗਰੇਡੀ ਜ਼ਿਲ੍ਹੇ ਦੇ ਮੀਰਪੇਟ ਦੇ ਰਹਿਣ ਵਾਲੇ ਸਾਬਕਾ ਫੌਜੀ ਗੁਰੂਮੂਰਤੀ ਨੇ ਆਪਣੀ ਪਤਨੀ ਵੈਂਕਟ ਮਾਧਵੀ ਦਾ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸਿਰਫ ਐਨਾ ਹੀ ਨਹੀਂ ਬਾਅਦ ‘ਚ ਉਸਨੇ ਪਤਨੀ ਦੀ ਲਾਸ਼ ਦੇ ਟੁਕੜੇ-ਟੁਕੜੇ ਕੀਤੇ ਫਿਰ ਪ੍ਰੈਸ਼ਰ ਕੁੱਕਰ ‘ਚ ਉਬਾਲਿਆ ਤੇ ਜਿਲੇਲਾਗੁਡਾ ਦੇ ਚੰਦਨ ਝੀਲ ਖੇਤਰ ਵਿੱਚ ਸੁੱਟ ਦਿੱਤਾ। ਇਹ ਘਟਨਾ ਰਚਾਕੋਂਡਾ ਕਮਿਸ਼ਨਰੇਟ ਅਧੀਨ ਪੈਂਦੇ ਮੀਰਪੇਟ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਹੈ।
ਪੁਲਿਸ ਮੁਤਾਬਕ ਮ੍ਰਿਤਕਾ ਦੇ ਮਾਪਿਆਂ ਨੇ ਇਸ ਮਹੀਨੇ ਦੀ 13 ਜਨਵਰੀ ਨੂੰ ਮੀਰਪੇਟ ਪੁਲਿਸ ਸਟੇਸ਼ਨ ‘ਚ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪ੍ਰਕਾਸ਼ਮ ਜ਼ਿਲ੍ਹੇ ਦੇ ਜੇਪੀ ਚੇਰੂਵੂ ਦਾ ਰਹਿਣ ਵਾਲਾ ਮੁਲਜ਼ਮ ਗੁਰੂਮੂਰਤੀ, ਡੀਆਰਡੀਓ ਵਿੱਚ ਆਊਟਸੋਰਸ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਹ ਆਪਣੀ ਪਤਨੀ ਵੈਂਕਟ ਮਾਧਵੀ (35) ਅਤੇ ਆਪਣੇ ਦੋ ਬੱਚਿਆਂ ਨਾਲ ਨਿਊ ਵੈਂਕਟੇਸ਼ਵਰ ਨਗਰ ਕਲੋਨੀ, ਜਿਲੇਲਾਗੁਡਾ ਵਿੱਚ ਰਹਿੰਦਾ ਸੀ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂਮੂਰਤੀ ਨੇ ਸ਼ੱਕ ਦੇ ਆਧਾਰ ‘ਤੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਦੇ ਟੁਕੜੇ ਕਰ ਦਿੱਤੇ। ਇਸ ਤੋਂ ਬਾਅਦ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ‘ਚ ਉਸ ਨੇ ਪ੍ਰੈਸ਼ਰ ਕੁੱਕਰ ‘ਚ ਸਰੀਰ ਦੇ ਕੁਝ ਹਿੱਸਿਆਂ ਨੂੰ ਉਬਾਲ ਲਿਆ। ਗੁਪਤਤਾ ਨੂੰ ਮੁੱਖ ਰੱਖਦੇ ਹੋਏ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।