ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਨਾਲ-ਨਾਲ ਵਿਜੀਲੈਂਸ ਨੇ ਹੁਣ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਚੰਨੀ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੇ ਸਾਰੇ ਦਸਤਾਵੇਜ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਸਣਯੋਗ ਹੈ ਕਿ ਕਰੀਬ 6 ਮਹੀਨੇ ਪਹਿਲਾਂ ਵੀ ਹਲਕਾ ਚਮਕੌਰ ਸਾਹਿਬ ਦੇ ਕੌਂਸਲਰਾਂ ਨੇ ਸਰਕਾਰੀ ਕੰਮਕਾਜ ’ਚ ਕਾਫੀ ਦੁਰਵਰਤੋਂ ਹੋਣ ਦਾ ਦੋਸ਼ ਲਗਾਇਆ ਸੀ।ਦਸ ਦਈਏ ਕਿ ਹਾਲ ਹੀ ‘ਚ CM ਭਗਵੰਤ ਮਾਨ ਨੇ ਵੀ ਚੰਨੀ ‘ਤੇ ਇਕ ਖਿਡਾਰੀ ਨੂੰ ਨੌਕਰੀ ਦੇਣ ਲਈ ਆਪਣੇ ਭਤੀਜੇ-ਭਾਣਜਿਆਂ ਤੋਂ ਪੈਸੇ ਮੰਗਣ ਦਾ ਦੋਸ਼ ਲਗਾਇਆ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.