ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ, ਕਿਹਾ ‘2 ਕਰੋੜ ਰੁਪਏ ਦਾ ਇੰਤਜਾਮ ਕਰੋ ਨਹੀਂ ਤਾਂ…’

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰਾਂ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਖੁਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੁੱਦ ਦਿੱਤੀ ਹੈ। ਉਹਨਾਂ ਦੱਸਿਆ ਕਿ ਗੈਂਗਸਟਰਾਂ ਨੇ ਮੈਨੂੰ ਫੋਨ ਕਰਕੇ 2 ਕਰੋੜ ਰੁਪਏ ਦੀ ਮੰਗ ਕੀਤੀ ਹੈ ਤੇ ਧਮਕਾਇਆ ਹੈ।
ਚਰਨਜੀਤ ਸਿੰਘ ਚੰਨੀ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਕੀਤੀ ਹੈ। ਚੰਨੀ ਨੇ ਕਿਹਾ ਕਿ ਹਾਲੇ ਤੱਕ ਇਸ ਮਾਮਲੇ ‘ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਫੋਨ ਆਇਆ ਕਿ ਤੁਹਾਡੀ ਬਾਈ ਜੀ ਨਾਲ ਗੱਲ ਕਰਵਾਂਉਂਦਾ ਹਾਂ, ਜਵਾਬ ਵਿੱਚ ਚੰਨੀ ਨੇ ਕਿਹਾ ਕਿ ਜੋ ਗੱਲ ਕਰਨੀ ਹੈ ਤੂੰ ਹੀ ਕਰ ਲੈ, ਤਾਂ ਅੱਗੋਂ ਫੋਨ ‘ਤੇ ਬੰਦੇ ਨੇ ਕਿਹਾ 2 ਕਰੋੜ ਰੁਪਏ ਦਾ ਇੰਤਜਾਮ ਕਰੋ ਨਹੀਂ ਤਾਂ ਅੰਜਾਮ ਮਾੜਾ ਹੋਵੇਗਾ, ਇਸ ਤੋਂ ਬਾਅਦ ਚੰਨੀ ਨੇ ਕਿਹਾ ਕਿ ਮੈਂ ਮਾੜਾ ਬੰਦਾ ਹੈ ਮੇਰੇ ਤੋਂ ਇੰਨੇ ਰੁਪਏ ਹੀ ਨਹੀਂ ਹੈ। ਜੋ ਮੇਰੇ ਕੋਲ ਸੀ ਉਹ ਚੋਣਾਂ ਵਿੱਚ ਖਰਚ ਹੋ ਗਿਆ ਹੈ।

ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਵੇਲੇ ਆਖਰੀ ਸਮੇਂ ਤਿੰਨ ਮਹੀਨੇ ਲਈ ਮੁੱਖ ਮੰਤਰੀ ਬਣੇ ਸਨ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚੰਨੀ ਨੂੰ ਸੀਐਮ ਬਣਾਇਆ ਸੀ। ਤਿੰਨ ਮਹੀਨਿਆਂ ‘ਚ ਚਰਨਜੀਤ ਸਿੰਘ ਚੰਨੀ ਦੀ ਫੈਨ ਫੌਲਵਿੰਗ ਕਾਫ਼ੀ ਵੱਧ ਗਈ ਸੀ।

ਇਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਉਮੀਦਵਾਰ ਬਣਾਇਆ ਸੀ। ਚਰਨਜੀਤ ਸਿੰਘ ਚੰਨੀ ਆਪਣੇ ਵਿਧਾਨ ਸਭਾ ਸੀਟ ਵੀ ਹਾਰ ਗਏ ਸਨ। ਚੰਨੀ ਇਲਜ਼ਾਮ ਲਾਉਂਦੇ ਹਨ ਕਿ ਕਾਂਗਰਸ ਦੇ ਆਪਣੇ ਹੀ ਲੀਡਰਾਂ ਦੇ ਵਿਰੋਧ ਕਾਰਨ ਉਹਨਾਂ ਦੀ ਪਾਰਟੀ ਨੂੰ ਨੁਕਸਾਨ ਹੋਇਆ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment