ਫਿਰੋਜ਼ਪੁਰ : ਇਸ ਵੇਲੇ ਦੀ ਵੱਡੀ ਖ਼ਬਰ ਫਿਰੋਜ਼ਪੁਰ ਤੋਂ ਆ ਰਹੀ ਹੈ ਜਿੱਥੇ ਬੀਜੇਪੀ ਦੇ ਸਾਬਕਾ ਪੰਜਾਬ ਪ੍ਰਧਾਨ ਕਮਲ ਸ਼ਰਮਾਂ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਕਮਲ ਸ਼ਰਮਾਂ ਸਵੇਰੇ ਸੈਰ ਕਰਨ ਲਈ ਗਏ ਸਨ ਤਾਂ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਇਸ ਤੋਂ ਬਾਅਦ ਸਥਿਤੀ ਬਹੁਤ ਗੰਭੀਰ ਹੋ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਦੱਸ ਦਈਏ ਕਿ ਸ਼ਰਮਾਂ ਬੀਜੇਪੀ ਦੀ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵੀ ਸਨ। ਉਨ੍ਹਾਂ ਪੰਜਾਬ ਬੀਜੇਪੀ ਪ੍ਰਧਾਨ ਦੇ ਆਹੁਦੇ ਤੋਂ 2015 ਵਿੱਚ ਅਸਤੀਫਾ ਦਿੱਤਾ ਸੀ।