ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਨੇ ਖੱਟਰ ਨਾਲ ਕੀਤੀ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਅੱਜ ਮੁਲਾਕਾਤ ਕੀਤੀ ਹੈ।

ਕੈਪਟਨ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ, ਜਿਸ ਵਿੱਚ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਚਾਹ ਪੀਣ ਦਾ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਬਹੁਤ ਵਧੀਆ ਮੀਟਿੰਗ ਹੋਈ, ਇਸ ਵਿੱਚ ਕੋਈ ਸਿਆਸੀ ਮੁੱਦਾ ਨਹੀਂ ਵਿਚਾਰਿਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ‘ਚ ਖੇਤੀ ਕਾਨੂੰਨ ਵਾਪਸ ਲੈਣ ‘ਤੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਕਿਸਾਨਾਂ ਦੇ 6-7 ਮੁੱਦਿਆਂ ‘ਤੇ ਵੀ ਸਹਿਮਤ ਹੋ ਗਈ ਹੈ, ਹੁਣ ਕੋਈ ਮੁੱਦਾ ਨਹੀਂ ਬਚਿਆ ਹੈ।

ਕੈਪਟਨ ਨੇ ਕਿਹਾ ਕਿ ਮੈਂ ਕੁੱਝ ਲੋਕਾਂ ਦੇ ਸੰਪਰਕ ਵਿੱਚ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਫੈਸਲਾ ਅੱਜ ਜਾਂ 4 ਦਸੰਬਰ ਨੂੰ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਅੰਦੋਲਨ ਨੂੰ ਲੈ ਕੇ ਮੇਰੀ ਕਿਸਾਨ ਆਗੂਆਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ ,ਪਰ ਕੁੱਝ ਕਿਸਾਨ ਆਗੂ ਸੰਪਰਕ ਵਿੱਚ ਹਨ, ਜਿਨ੍ਹਾਂ ਤੋਂ ਸੂਚਨਾ ਮਿਲੀ ਹੈ।

ਪੰਜਾਬ ਵਿੱਚ ਭਾਜਪਾ ਨਾਲ ਗਠਜੋੜ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਜਦੋਂ ਵੀ ਦਿੱਲੀ ਜਾਵਾਂਗਾ, ਮੈਂ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਗਠਜੋੜ ਬਾਰੇ ਜ਼ਰੂਰ ਗੱਲ ਕਰਾਂਗਾ।

Share This Article
Leave a Comment