ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਈਡੀ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਦੀਆਂ ਔਕੜਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲੇ ‘ਚ ਸੋਮਵਾਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਬੀਆਰਐਸ ਨੇਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਦਾਲਤ ਤੋਂ ਕੇ. ਕਵਿਤਾ ਨੂੰ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਦਾਲਤ ਨੇ ਬੀਆਰਐਸ ਆਗੂ ਖ਼ਿਲਾਫ਼ ਕੇਸ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ 29 ਮਈ ਨੂੰ ਇਹ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ 6 ਮਈ ਨੂੰ ਅਦਾਲਤ ਨੇ ਈਡੀ ਵੱਲੋਂ ਦਰਜ ਕੇਸ ਵਿੱਚ ਬੀਆਰਐਸ ਆਗੂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਜਾਂਚ ਏਜੰਸੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜੇਕਰ ਕਵਿਤਾ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।