ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲੇ ‘ਚ ਦਿੱਲੀ ਦੀ ਗਾਊਜ਼ ਐਵੀਨਿਊ ਕੋਰਟ ਨੇ ਮੰਗਲਵਾਰ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਈਡੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।
ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ‘ਚ ਬੰਦ ਹਨ। ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕੀਤਾ ਸੀ ਤੇ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਪਟੀਸ਼ਨ ‘ਤੇ ਉਸ (ਈਡੀ) ਤੋਂ ਜਵਾਬ ਮੰਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।