Home / News / EXCLUSIVE : ਸਿੱਧੂ ਦੀ ਤਾਜਪੋਸ਼ੀ ਲਈ ਤਿਆਰੀਆਂ ਲਗਾਤਾਰ ਜਾਰੀ, ਦਫ਼ਤਰ ਦੇ ਬਾਹਰ ਟੰਗੀ ਗਈ ਸਿੱਧੂ ਦੀ ਨੇਮ ਪਲੇਟ

EXCLUSIVE : ਸਿੱਧੂ ਦੀ ਤਾਜਪੋਸ਼ੀ ਲਈ ਤਿਆਰੀਆਂ ਲਗਾਤਾਰ ਜਾਰੀ, ਦਫ਼ਤਰ ਦੇ ਬਾਹਰ ਟੰਗੀ ਗਈ ਸਿੱਧੂ ਦੀ ਨੇਮ ਪਲੇਟ

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਹੁਣ ਕੁਝ ਹੀ ਘੰਟਿਆਂ ਦਾ ਸਮਾਂ ਬਾਕੀ ਹੈ, ਅਜਿਹੇ ਵਿੱਚ ਤਾਜਪੋਸ਼ੀ ਸਮਾਗਮ ਲਈ ਤਿਆਰੀਆਂ ਲਗਾਤਾਰ ਚੱਲ ਰਹੀਆਂ ਹਨ। ਸਮਾਗਮ ਦੀ ਤਿਆਰੀਆਂ ਦੀਆਂ ਕੁਝ ਤਸਵੀਰਾਂ ਤੁਹਾਡੇ ਨਾਲ ਸਾਂਝੀਆਂ ਕਰ ਰਹੇ ਹਾਂ।

ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਕਾਂਗਰਸ ਭਵਨ ਸੈਕਟਰ-15 ਵਿਚ ਨਵਜੋਤ ਸਿੰਘ ਸਿੱਧੂ ਦੇ ਨਾਂ ਦੀ ਤਖ਼ਤੀ ਲੱਗ ਗਈ ਹੈ । ਸਿੱਧੂ ਦੇ ਕਮਰੇ ਨੂੰ ਵੀ ਚੰਗੀ ਤਰ੍ਹਾਂ ਸਜਾ ਦਿੱਤਾ ਗਿਆ ਹੈ।

ਤਾਜਪੋਸ਼ੀ ਸਮਾਗਮ ਨੂੰ ਕਾਮਯਾਬ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ। ਉਨ੍ਹਾਂ ਦੇ ਨਾਲ ਹੀ ਚਾਰ ਵਰਕਿੰਗ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜੀਆਂ,  ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਵੀ ਆਪਣਾ ਅਹੁਦਾ ਸੰਭਾਲਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਾਮੀ ਭਰ ਚੁੱਕੇ ਹਨ।

Check Also

ਕਿਸਾਨ ਸੰਸਦ ਨੇ ਮਤਾ ਕੀਤਾ ਪਾਸ, ਸਾਰੀਆਂ ਖੇਤੀ ਜਿਣਸਾਂ ਲਈ ਐਮਐਸਪੀ ਦੀ ਗਰੰਟੀ ਲਈ ਕਾਨੂੰਨ ਦੀ ਕੀਤੀ ਮੰਗ

ਨਵੀਂ ਦਿੱਲੀ, (ਕਿਸਾਨੀ ਮੋਰਚਾ-252 ਵਾਂ ਦਿਨ) : ਕਿਸਾਨ ਸੰਸਦ ਨੇ ਆਪਣੀ ਕਾਰਵਾਈ ਦੇ 11 ਵੇਂ …

Leave a Reply

Your email address will not be published. Required fields are marked *