ਪਟਾਕਾ ਫੈਕਟਰੀ ‘ਚ ਜ਼ੋਰਦਾਰ ਧਮਾਕਾ! ਹੁਣ ਤਕ 23 ਲੋਕਾਂ ਦੀ ਮੌਤ, ਪੀ.ਐਮ. ਮੋਦੀ ਅਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

Global Team
2 Min Read

ਵਿਰੁਧੁਨਗਰ: ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਇਸ ਹਾਦਸੇ ਵਿੱਚ ਹੁਣ ਤਕ 23 ਲੋਕਾਂ ਦੀ ਮੌਤ ਹੋ ਗਈ ਹੈ। ਛੇ ਜ਼ਖਮੀਆਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ।ਹੁਣ ਤੱਕ 19 ਲਾਸ਼ਾਂ ਦੀ ਪਛਾਣ ਹੋ ਚੁੱਕੀ ਹੈ। ਇਨ੍ਹਾਂ ਵਿੱਚ 16 ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਹਾਦਸੇ ਸਮੇਂ ਫੈਕਟਰੀ ਵਿੱਚ ਤੀਹ ਮਜ਼ਦੂਰ ਕੰਮ ਕਰ ਰਹੇ ਸਨ।

ਦੱਸਿਆ ਗਿਆ ਹੈ ਕਿ ਵਿਰੁਧੁਨਗਰ ਜ਼ਿਲ੍ਹੇ ਦੇ ਕੱਟਾਨਾਰਪੱਟੀ (ਵਿੱਚ ਇੱਕ ਨਿੱਜੀ ਪਟਾਕਾ ਬਣਾਉਣ ਵਾਲੀ ਯੂਨਿਟ ਵਿੱਚ ਐਤਵਾਰ ਦੁਪਹਿਰ ਨੂੰ ਇਹ ਧਮਾਕਾ ਹੋਇਆ। ਪਟਾਕਿਆਂ ਦੇ ਫਟਣ ਦੀ ਆਵਾਜ਼ ਲਗਭਗ 10 ਕਿਲੋਮੀਟਰ ਤੱਕ ਸੁਣਾਈ ਦਿੱਤੀ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਅਤੇ ਰੈਸਕਿਊ ਸਰਵਿਸ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਰੁਝ ਗਏ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਧਮਾਕਾ ਫੈਕਟਰੀ ਦੇ ਸਾਹਮਣੇ ਵਾਲੇ ਹਿੱਸੇ ਵਿੱਚ ਹੋਇਆ ਸੀ, ਜਿੱਥੇ ਕਾਮੇ ਬਾਰੂਦ ਨਾਲ ਕੰਮ ਕਰ ਰਹੇ ਸਨ। ਪ੍ਰਸ਼ਾਸਨ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੀ ਨਿਗਰਾਨੀ ਲਈ ਇੱਕ ਸੀਨੀਅਰ ਆਈਏਐਸ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ। ਪਟਾਕਾ ਫੈਕਟਰੀ ਵਿੱਚ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਇਲਾਕੇ ਵਿੱਚ ਅਫਰਾ-ਤਫਰੀ ਮਚ ਗਈ ਅਤੇ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਦੁਖਦਾਈ ਹਾਦਸੇ ‘ਤੇ ਪੀ.ਐਮ. ਮੋਦੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ X ‘ਤੇ ਲਿਖਿਆ: “ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment