ਮਾਹਿਰਾਂ ਨੇ ਦੱਸਿਆ ਦੇਸ਼ ਵਿੱਚ ਕਦੋਂ ਆਵੇਗੀ ਕੋਰੋਨਾ ਦੀ ਤੀਜੀ ਲਹਿਰ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਫ਼ਿਲਹਾਲ ਉਤਾਰ ਵੱਲ ਹੈ, ਰੋਜ਼ਾਨਾ ਮਾਮਲਿਆਂ ਵਿੱਚ ਕਾਫੀ ਹੱਦ ਤੱਕ ਕਮੀ ਆਈ ਹੈ। ਇਸ ਸਭ ਵਿਚਾਲੇ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਮੰਡਰਾਉਣ ਲੱਗ ਗਿਆ ਹੈ। ਤੀਜੀ ਲਹਿਰ ਕਦੋਂ ਆਵੇਗੀ ਇਸ ਨੂੰ ਲੈ ਕੇ ਸਵਾਲ ਹਾਲੇ ਵੀ ਬਣਿਆ ਹੋਇਆ ਹੈ। ਇਹੀ ਨਹੀਂ ਇਸ ਬਾਰੇ ‘ਚ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ। ਇਸ ਨੂੰ ਲੈ ਕੇ ਆਈਸੀਐਮਆਰ (ICMR) ਨੇ ਇਕ ਅਧਿਐਨ ਕੀਤਾ ਹੈ। ਇਸ ‘ਚ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਦੇਰ ਨਾਲ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਸਰਕਾਰ ਨੂੰ ਤਿਆਰੀਆਂ ਲਈ ਸਮਾਂ ਮਿਲ ਜਾਵੇਗਾ।

ਕੋਵਿਡ ਵਰਕਿੰਗ ਗਰੁੱਪ ਦੇ ਪ੍ਰਧਾਨ ਡਾ. ਐਨ.ਕੇ. ਅਰੋੜਾ ਨੇ ਕਿਹਾ ਕਿ ਅਧਿਐਨ ‘ਚ ਪਾਇਆ ਗਿਆ ਹੈ ਕਿ ਤੀਜੀ ਲਹਿਰ ਦੇ ਦੇਰ ਨਾਲ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਸਾਡੇ ਕੋਲ ਹਰ ਕਿਸੇ ਦਾ ਟੀਕਾਕਰਨ ਕਰਨ ਲਈ ਛੇ ਤੋਂ ਅੱਠ ਮਹੀਨਿਆਂ ਦਾ ਸਮਾਂ ਹੈ। ਇਸ ਨੂੰ ਦੇਖਦੇ ਹੋਏ ਸਰਕਾਰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰੇਗੀ। ਡਾ. ਅਰੋੜਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸਾਡਾ ਟੀਚਾ ਹਰ ਦਿਨ ਇਕ ਕਰੋੜ ਖੁਰਾਕ ਦੇਣ ਦਾ ਹੈ।

 

 

COURTESY : ANI

ਡਾ. ਐਨ.ਕੇ. ਅਰੋੜਾ ਨੇ ਦੱਸਿਆ ਕਿ ਜਾਇਡਸ ਕੈਡਿਲਾ ਵੈਕਸੀਨ ਦਾ ਟਰਾਇਲ ਲਗਪਗ ਪੂਰਾ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਜੁਲਾਈ ਦੇ ਅੰਤ ਜਾਂ ਅਗਸਤ ‘ਚ 12-18 ਉਮਰ ਵਰਗ ਦੇ ਬੱਚਿਆਂ ਨੂੰ ਇਹ ਟੀਕਾ ਦੇਣਾ ਸ਼ੁਰੂ ਕਰ ਸਕਦੇ ਹਨ।

- Advertisement -

ਇਸ ਤੋਂ ਪਹਿਲਾਂ ਆਈਸੀਐਮਆਰ ਦੇ ਮੁਖੀ ਵਿਗਿਆਨੀ ਡਾ. ਸਮੀਰਨ ਪਾਂਡਾ ਨੇ ਕਿਹਾ ਸੀ ਕਿ ਦੇਸ਼ ‘ਚ ਚਲਾਇਆ ਜਾ ਰਿਹਾ ਟੀਕਾਕਰਨ ਮੁਹਿੰਮ ਤੀਜੀ ਲਹਿਰ ਦੇ ਅਸਰ ਨੂੰ ਘੱਟ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦਾ ਹੈ। ਆਈਸੀਐਮਆਰ ਦਾ ਇਹ ਵੀ ਕਹਿਣਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੂਜੀ ਲਹਿਰ ਜਿੰਨੀ ਗੰਭੀਰ ਨਹੀਂ ਹੋਵੇਗੀ। ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਸਤੰਬਰ ਤੇ ਅਕਤੂਬਰ ਦੌਰਾਨ ਮਹਾਮਾਰੀ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਹੈ।

Share this Article
Leave a comment