ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਧਮਾਕਾ, ਕਈ ਵਿਦਿਆਰਥੀ ਜ਼ਖਮੀ

Prabhjot Kaur
1 Min Read

ਅੰਮ੍ਰਿਤਸਰ: ਪੰਜਾਬ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿੱਚ ਬੀਤੇ ਦਿਨੀਂ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ। ਜਾਣਕਾਰੀ ਮੁਤਾਬਕ ਕਈ ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਦਕਿ ਇੱਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਧਮਾਕੇ ਦੌਰਾਨ ਜ਼ਖਮੀ ਹੋਈ ਵਿਦਿਆਰਥਣ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਇਲਾਜ ਦੇ ਲਈ ਪਹੁੰਚਾਇਆ ਗਿਆ। ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ ਦਾ ਪ੍ਰੈਕਟੀਕਲ ਕਰ ਰਹੇ ਸੀ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੈਮਿਸਟ੍ਰੀ ਵਿਭਾਗ ਦੀ ਹੈ। ਦੁਪਹਿਰ ਤੋਂ ਬਾਅਦ ਵਿਦਿਆਰਥੀ ਕੈਮਿਸਟ੍ਰੀ ਵਿਭਾਗ ਦੀ ਲੈਬ ਵਿੱਚ ਕੈਮੀਕਲ ਤੋਂ ਪ੍ਰੈਕਟੀਕਲ ਕਰ ਰਹੇ ਸੀ। ਉਹ ਰਿਫਿਊਜ ਡਰਾਈਵ ਫਿਊਲ ਯਾਨੀ ਵੈਸਟ ਮਟੀਰਿਅਲ ਤੋਂ ਫਿਉਲ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸੀ। ਇਸੇ ਦੌਰਾਨ ਗਲਤ ਕੈਮਿਕਲ ਰਿਏਕਸ਼ਨ ਹੋ ਗਿਆ ਅਤੇ ਜ਼ੋਰਦਾਰ ਧਮਾਕਾ ਹੋਇਆ। ਪ੍ਰੈਕਟੀਕਲ ਕਰ ਰਹੀ ਇੱਕ ਵਿਦਿਆਰਥੀ ਦੌਰਾਨ ਗੰਭੀਰ ਜ਼ਖਮੀ ਹੋ ਗਈ, ਜਦਕਿ ਲੈਬ ’ਚ ਖੜੇ ਹੋਰ ਕਈ ਵਿਦਿਆਰਥੀ ਵੀ ਜ਼ਖਮੀ ਹੋ ਗਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment