ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਬੰਬ ਧਮਾਕਾ ਹੋਇਆ ਹੈ। ਸੈਕਟਰ-37 ਸਥਿਤ ਭਾਜਪਾ ਹੈੱਡਕੁਆਰਟਰ ਦੇ ਬਾਹਰ ਬੁੱਧਵਾਰ ਦੁਪਹਿਰ ਧਮਾਕਾ ਹੋਣ ਕਾਰਨ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਵਿਭਾਗ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਉੱਥੇ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸਪਾਸ ਦੇ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਸ਼ਾਮ ਕਰੀਬ ਪੰਜ ਵਜੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਖੜ੍ਹੇ ਇਕ ਸਕੂਟਰ ‘ਚ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਚੰਡੀਗੜ੍ਹ ਦੇ ਐਸਐਸਪੀ ਅਤੇ ਆਈਜੀ ਪੁਸ਼ਪੇਂਦਰ ਕੁਮਾਰ ਮੌਕੇ ’ਤੇ ਪਹੁੰਚ ਗਏ ਹਨ। ਇਹ ਸਕੂਟਰ ਕਿਸਦਾ ਸੀ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਭਾਜਪਾ ਦਫਤਰ ਦੇ ਅੰਦਰ ਕੋਈ ਨੁਕਸਾਨ ਨਹੀਂ ਹੋਇਆ ਹੈ। ਫਾਇਰ ਬ੍ਰਿਗੇਡ, ਡੌਗ ਸਕੁਐਡ ਅਤੇ ਬੰਬ ਸਕੁਐਡ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਮੌਜੂਦ ਹੈ ਅਤੇ ਸੈਂਪਲ ਲਏ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਪੂਰੇ ਸ਼ਹਿਰ ਨੂੰ ਅਲਰਟ ‘ਤੇ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

