ਚੰਡੀਗੜ੍ਹ: ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਸੂਬੇ ਦੇ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਹੁਣ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ X ‘ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ/ਨਿੱਜੀ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਸਾਰਿਆਂ ਨੂੰ ਸਥਾਨਿਕ ਪ੍ਰਸ਼ਾਸਨ ਦੁਆਰਾ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ੍:ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ ਮਿਤੀ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |
ਸਭ…
— Harjot Singh Bains (@harjotbains) September 3, 2025
ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਸੂਬੇ ਦੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਇਸ ਤੋਂ ਪ੍ਰਭਾਵਿਤ ਹੋਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 3 ਲੋਕ ਲਾਪਤਾ ਹਨ।