BSF ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ: ਕੈਪਟਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਬੀਐੱਸਐੱਫ ਬਾਰੇ ਪਾਸ ਕੀਤੇ ਮਤੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਇਹ ਕੌਮੀ ਸੁਰੱਖਿਆ ਦਾ ਮੁੱਦਾ ਹੈ, ਇਹ ਸੰਘੀ ਢਾਂਚੇ ਦੇ ਖਿਲਾਫ ਨਹੀਂ ਤੇ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕੈਪਟਨ ਨੇ ਕਿਹਾ  ਇਸ ਨਾਲ ਪੰਜਾਬ ਪੁਲਿਸ ਉੱਤੇ ਕੋਈ ਸਵਾਲ ਨਹੀਂ ਖੜ੍ਹੇ ਹੁੰਦੇ।

- Advertisement -

ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਹੈ ਅਤੇ ਪੰਜਾਬ ਪੁਲੀਸ ਵਾਂਗ ਹੀ ਬੀਐੱਸਐੱਫ ਵੀ ਸਾਡੀ ਆਪਣੀ ਫੋਰਸ ਹੈ। ਬਦਕਿਸਮਤੀ ਹੈ ਕਿ ਇਸ ਮਾਮਲੇ ’ਤੇ ਸਿਆਸਤ ਕਰਨ ਵਾਲੇ ਕਾਨੂੰਨ ਵਿਵਸਥਾ ਅਤੇ ਕੌਮੀ ਸੁਰੱਖਿਆ ਵਿਚਲੇ ਫ਼ਰਕ ਨਹੀਂ ਸਮਝ ਰਹੇ।

Share this Article
Leave a comment