ਅਮਰੀਕੀ ਚੋਣਾਂ ਨੂੰ ਲੈ ਕੇ ਫੇਸਬੁੱਕ ਸਖਤ, ਪੋਸਟ ਜਾਂ ਤਸਵੀਰ ਅਪਲੋਡ ਕਰਨ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ

TeamGlobalPunjab
1 Min Read

ਸੈਨ ਫਰਾਂਸਿਸਕੋ: ਅਮਰੀਕੀ ਚੋਣਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਸਖਤੀ ਦਿਖਾਉਂਦੇ ਹੋਏ ਫੇਸਬੁੱਕ ਨੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਮੱਦੇਨਜ਼ਰ ਕੰਪਨੀ ਨੇ ਇੰਸਟਾਗ੍ਰਾਮ ਫੋਟੋਆਂ ਅਤੇ ਵੀਡੀਓ ਸ਼ੇਅਰਿੰਗ ਸੇਵਾ ਤੇ ਅਮਰੀਕੀ ਚੋਣਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪੋਸਟਾਂ ਦੀ ਅਪਲੋਡਿੰਗ ਤੇ ਰੋਕ ਲਗਾਈ ਹੈ। ਕੰਪਨੀ ਵੱਲੋਂ ਇਹ ਫ਼ੈਸਲਾ ਇਨ੍ਹਾਂ ਪੋਸਟਾਂ ਦੀ ਚੋਣ ਪ੍ਰਕਿਰਿਆ ਤੇ ਕੋਈ ਅਸਰ ਨਾ ਪਏ ਇਸ ਲਈ ਲਿਆ ਗਿਆ ਹੈ।

ਕੰਪਨੀ ਵੱਲੋਂ ਇਸ ਮਾਮਲੇ ‘ਚ ਇਕ ਬਲਾਗ ਜ਼ਰੀਏ ਨਵੇਂ ਨਿਯਮਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਚੋਣਾਂ ਤੋਂ ਪਹਿਲਾਂ ਜਿੱਤ ਦੇ ਦਾਅਵਿਆਂ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਪੋਸਟਾਂ ਨੂੰ ਵੀ ਬੈਨ ਕੀਤਾ ਗਿਆ ਹੈ।

ਫੇਸਬੁੱਕ ਵੱਲੋਂ ਇਹ ਫੈਸਲਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਬਿਆਨ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਤਿੰਨ ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਹੇਰਾ ਫੇਰੀ ਹੋਣ ਦਾ ਖ਼ਦਸ਼ਾ ਜਤਾਇਆ ਹੈ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਟਰੰਪ ਅਤੇ ਡੈਮੋਕ੍ਰੇਟਿਕ ਉਮੀਦਵਾਰ ਜੋ ਬਾਈਡੇਨ ਵਿਚਾਲੇ ਪਹਿਲੀ ਡਿਬੇਟ ਹੋਈ ਜਿਸ ਵਿੱਚ ਉਨ੍ਹਾਂ ਨੇ ਇਹ ਬਿਆਨ ਦਿੱਤਾ ਸੀ।

Share this Article
Leave a comment