ਹੁਣ ਜੇ ਇਨ੍ਹਾਂ ਹਦਾਇਤਾਂ ਦੀ ਨਾ ਕੀਤੀ ਪਾਲਣਾ ਤਾ ਲਗ ਸਕਦਾ ਹੈ ਭਾਰੀ ਜੁਰਮਾਨਾ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਦਿਨ ਨਵੀ ਨੀਤੀ ਅਖਤਿਆਰ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਉਲੰਘਣਾ ਦੇ ਮਾਮਲੇ ਵਿਚ ਜੁਰਮਾਨੇ ਵਿਚ ਵਾਧਾ ਕੀਤਾ ਹੈ। ਇਸ ਦੀ ਪੁਸ਼ਟੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤੀ ਗਈ ਹੈ।
ਸਿੱਧੂ ਅਨੁਸਾਰ ਜੇਕਰ ਕੋਈ ਇਕਾਂਤਵਾਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 2 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਇਸੇ ਤਰ੍ਹਾਂ ਹੀ ਜੇਕਰ ਕੋਈ ਜਨਤਕ ਥਾਵਾਂ ‘ਤੇ ਮਾਸਕ ਨਹੀਂ ਪਾਉਂਦਾ ਤਾਂ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਇਸੇ ਤਰ੍ਹਾਂ ਹੀ ਜੇਕਰ ਬੱਸਾਂ ਦੇ ਮਾਲਕਾਂ ਵਲੋਂ ਸਮਾਜਕ ਦੂਰੀਆਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ 2000 ਰੁਪਏ, ਆਟੋ ਰਿਕਸ਼ਾ / ਦੋਪਹੀਆ ਵਾਹਨ ਵਲੋਂ ਉਲੰਘਣਾ ਕਰਨ ਤੇ 500 ਰੁ , ਕਾਰਾਂ ਵਲੋਂ ਉਲੰਘਣਾ ਕਰਨ ਤੇ 2000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਬੀਡੀਪੀਓ ਦੇ ਅਹੁਦੇ ਤੋਂ ਹੇਠਾਂ ਨਹੀਂ, ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰਾਂ ਦੁਆਰਾ ਅਧਿਕਾਰਤ ਕੋਈ ਵੀ ਅਧਿਕਾਰੀ ਮਹਾਂਮਾਰੀ ਰੋਗ ਐਕਟ, 1897 ਦੀਆਂ ਧਾਰਾਵਾਂ ਤਹਿਤ ਜੁਰਮਾਨੇ ਲਗਾ ਸਕਦਾ ਹੈ। ਉਸਨੇ ਕਿਹਾ ਕਿ ਉਲੰਘਣਾ ਕਰਨ ਵਾਲੇ ਦੁਆਰਾ ਜੁਰਮਾਨਾ ਨਾ ਦੇਣਾ ਕਾਨੂੰਨੀ ਤੌਰ ‘ਤੇ ਅਪਰਾਧ ਹੋਵੇਗਾ ਅਤੇ ਉਸ ਖਿਲਾਫ ਮਹਾਂਮਾਰੀ ਬਿਮਾਰੀ ਐਕਟ, 1897 ਦੇ ਨਿਯਮ ਅਨੁਸਾਰ ਧਾਰਾ 188 ਆਈਪੀਸੀ ਦੇ ਅਧੀਨ ਕਾਰਵਾਈ ਕੀਤੀ ਜਾਵੇਗੀ

Share this Article
Leave a comment