ਫਿਰੋਜ਼ਪੁਰ: ਪੰਜਾਬ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਨ ਵਾਲੇ ਬੀਐਸਐਫ ਜਵਾਨ ਪੀਕੇ ਸਿੰਘ ਨੂੰ 48 ਘੰਟਿਆਂ ਬਾਅਦ ਵੀ ਪਾਕਿਸਤਾਨੀ ਰੇਂਜਰਾਂ ਵੱਲੋਂ ਰਿਹਾਅ ਨਹੀਂ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਦੋਵਾਂ ਦੇਸ਼ਾਂ ਦੀਆਂ ਸੁਰੱਖਿਆ ਏਜੰਸੀਆਂ ਵਿਚਾਲੇ ਹੋਈ ਗੱਲਬਾਤ ਵੀ ਬੇਨਤੀਜਾ ਰਹੀ।
ਪੀਕੇ ਸਿੰਘ ਦੇ ਭਰਾ ਸ਼ਿਆਮਸੁੰਦਰ ਸਾਹੂ ਨੇ ਮੀਡੀਆ ਰਾਹੀਂ ਕੇਂਦਰ ਸਰਕਾਰ ਅਤੇ ਬੀਐਸਐਫ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇਣ ਅਤੇ ਉਸਦੀ ਸੁਰੱਖਿਅਤ ਘਰ ਵਾਪਸੀ ਯਕੀਨੀ ਬਣਾਉਣ। ਉਨ੍ਹਾਂ ਕਿਹਾ, “ਸਾਡਾ ਸਾਰਾ ਪਰਿਵਾਰ ਬਹੁਤ ਚਿੰਤਤ ਹੈ, ਅਸੀਂ ਚਾਹੁੰਦੇ ਹਾਂ ਕਿ ਉਹ ਜਲਦੀ ਘਰ ਆ ਜਾਵੇ।”
ਬੀਐਸਐਫ ਜਵਾਨ ਦੀ ਪਤਨੀ ਰਜਨੀ ਨੂੰ ਜਦੋਂ ਤੋਂ ਇਸ ਘਟਨਾ ਬਾਰੇ ਪਤਾ ਲੱਗਾ ਹੈ, ਉਹ ਬੇਸਧ ਹੈ। ਰਜਨੀ ਨੇ ਕਿਹਾ ਕਿ ਉਸਨੇ ਆਖਰੀ ਵਾਰ ਮੰਗਲਵਾਰ ਰਾਤ ਨੂੰ ਆਪਣੇ ਪਤੀ ਨਾਲ ਗੱਲ ਕੀਤੀ ਸੀ, ਅਤੇ ਕਿਹਾ ਕਿ ਪਰਿਵਾਰ ਚਾਹੁੰਦਾ ਹੈ ਕਿ ਉਹ ਜਲਦੀ ਤੋਂ ਜਲਦੀ ਵਾਪਸ ਆ ਜਾਵੇ।
ਪਤਾ ਲੱਗਾ ਹੈ ਕਿ ਪੀਕੇ ਸਿੰਘ ਫਿਰੋਜ਼ਪੁਰ ਵਿੱਚ ਕਿਸਾਨਾਂ ਦੀ ਕਣਕ ਦੀ ਵਾਢੀ ਦੌਰਾਨ ਡਿਊਟੀ ‘ਤੇ ਸੀ ਜਦ ਗਲਤੀ ਨਾਲ ਸਰਹੱਦ ਪਾਰ ਕਰ ਗਿਆ। ਉਸ ਸਮੇਂ ਉਸ ਨੂੰ ਜ਼ੀਰੋ ਲਾਈਨ ਬਾਰੇ ਨਹੀਂ ਪਤਾ ਸੀ। ਪਾਕਿਸਤਾਨੀ ਰੇਂਜਰਾਂ ਨੇ ਉਸਨੂੰ ਹਿਰਾਸਤ ਵਿੱਚ ਲੈ ਕੇ ਹਥਿਆਰ ਵੀ ਖੋਹ ਲਏ। ਪਾਕਿਸਤਾਨੀ ਮੀਡੀਆ ਵੱਲੋਂ ਉਸ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ, ਜਿਥੇ ਉਹ ਏਕੇ-47 ਰਾਈਫਲ ਅਤੇ ਪਾਣੀ ਦੀ ਬੋਤਲ ਨਾਲ ਦਿਖਾਈ ਦੇ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।