ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 40 ਵਿੱਚ ਦੀਵਾਲੀ ਵਾਲੀ ਸਵੇਰ ਨੂੰ ਇੱਕ ਭਿਆਨਕ ਕਤਲ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ। ਇੱਕ ਨੌਜਵਾਨ ਨੇ ਆਪਣੀ ਮਾਂ ਨੂੰ ਚਾਕੂ ਨਾਲ ਗਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕਾ ਦੀ ਪਛਾਣ 39 ਸਾਲਾ ਸੁਸ਼ੀਲਾ ਨੇਗੀ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਬਾਰਸੋ ਭਟੋਲੀ ਪਿੰਡ ਦੀ ਵਸਨੀਕ ਸੀ ਅਤੇ ਚੰਡੀਗੜ੍ਹ ਵਿੱਚ ਆਪਣੇ ਛੋਟੇ ਪੁੱਤਰ ਨਾਲ ਰਹਿੰਦੀ ਸੀ। ਮੁਲਜ਼ਮ ਰਵਿੰਦਰ ਉਰਫ਼ ਰਵੀ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਮੁਲਾਜ਼ਮ ਵਜੋਂ ਕੰਮ ਕਰਦਾ ਹੈ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਉਹ ਅਕਸਰ ਪਰਿਵਾਰ ਨਾਲ ਲੜਦਾ ਰਹਿੰਦਾ ਸੀ, ਅਤੇ ਉਸ ਦੀ ਪਤਨੀ ਤੇ ਧੀ ਵੱਖਰੇ ਰਹਿੰਦੇ ਹਨ।
ਘਟਨਾ ਵਾਲੇ ਦਿਨ ਔਰਤ ਦੀਆਂ ਚੀਕਾਂ ਸੁਣ ਕੇ ਗੁਆਂਢੀ ਘਰ ਵੱਲ ਭੱਜੇ, ਪਰ ਦਰਵਾਜ਼ਾ ਅੰਦਰੋਂ ਬੰਦ ਸੀ। ਫਿਰ ਉਨ੍ਹਾਂ ਨੇ ਛੱਤ ਤੋਂ ਅੰਦਰ ਜਾ ਕੇ ਵੇਖਿਆ ਤਾਂ ਸੁਸ਼ੀਲਾ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ ਅਤੇ ਡਰਾਇੰਗ ਰੂਮ ਖੂਨ ਨਾਲ ਭਰਿਆ ਹੋਇਆ ਸੀ। ਉਸ ਵੇਲੇ ਰਵੀ ਮੌਕੇ ਤੋਂ ਭੱਜ ਚੁੱਕਾ ਸੀ। ਗੁਆਂਢੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਸਬੂਤ ਇਕੱਠੇ ਕੀਤੇ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਨਮੂਨੇ ਲਏ ਅਤੇ ਜਾਂਚ ਸ਼ੁਰੂ ਕੀਤੀ।
ਪੁਲਿਸ ਨੇ ਮ੍ਰਿਤਕਾ ਦੇ ਵੱਡੇ ਪੁੱਤਰ ਤੇ ਦੋਸ਼ੀ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਹੈ। ਅਜੇ ਤੱਕ ਝਗੜੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ, ਪਰ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਬੇਰਹਿਮੀ ਵਾਲੇ ਕਤਲ ਕਾਰਨ ਸਥਾਨਕ ਨਿਵਾਸੀਆਂ ‘ਚ ਡਰ ਦਾ ਮਹੌਲ ਪੈਦਾ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।