ਜਲੰਧਰ: ਜਲੰਧਰ ਤੋਂ ਦੁਖਦਾਈ ਖ਼ਬਰ ਆ ਰਹੀ ਹੈ। ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਘੁੰਮਣ ਇਲਾਜ ਲਈ ਅੰਮ੍ਰਿਤਸਰ ਗਏ ਸਨ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਦਸ ਦਈਏ ਕਿ ਬਾਡੀ ਬਿਲਡਰ ਬਰਿੰਦਰ ਘੁੰਮਣ ਦੇ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦੀ ਚਰਚਾ ਸੀ ਅਤੇ ਉਨ੍ਹਾਂ ਨੇ ਇਹ ਵੀ ਸਵੀਕਾਰ ਕਰ ਲਿਆ ਸੀ ਕਿ ਉਹ 2027 ਵਿੱਚ ਚੋਣਾਂ ਲੜਨਗੇ। ਘੁੰਮਣ ਨੂੰ ਇੱਕ ਸ਼ਾਕਾਹਾਰੀ ਬਾਡੀ ਬਿਲਡਰ ਵਜੋਂ ਜਾਣਿਆ ਜਾਂਦਾ ਸੀ ਅਤੇ ਉਹ ਦੁਨੀਆ ਦਾ ਇਕਲੌਤਾ ਬਾਡੀ ਬਿਲਡਰ ਸੀ ਜੋ ਸ਼ਾਕਾਹਾਰੀ ਰਹਿੰਦੇ ਹੋਏ ਵੀ ਬਾਡੀ ਬਿਲਡਿੰਗ ਦੀ ਦੁਨੀਆ ਵਿੱਚ ਵੱਡਾ ਨਾਮ ਕਮਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।