ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ’ਚ ਹੋਈ ਮੌ/ਤ

Rajneet Kaur
2 Min Read

ਸਮਰਾਲਾ : ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਪ੍ਰਮੋਟਰ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ। ਜਸਦੇਵ ਸਿੰਘ ਅਮਰੀਕਾ ‘ਚ ਰਹਿ ਰਹੇ ਸਨ ਅਤੇ ਸਮਰਾਲਾ ਵਿਖੇ ਹੋਣ ਵਾਲੇ ਸਾਲਾਨਾ ਕਬੱਡੀ ਕੱਪ ਵਿੱਚ ਭਾਗ ਲੈਣ ਲਈ ਆਏ ਸਨ। ਉਹ ਆਪਣੀ ਇਨੋਵਾ ਕਾਰ ਵਿੱਚ ਜਾ ਰਹੇ ਸਨ, ਅਚਾਨਕ ਸਰਹਿੰਦ ਨਹਿਰ ਪੁਲ਼ ’ਤੇ ਉਨ੍ਹਾਂ ਦੀ ਗੱਡੀ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਪਿੱਛੋਂ ਆ ਰਹੇ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

ਦਸ ਦਈਏ ਕਿ  ਸਮਰਾਲਾ ਨੇੜਲੇ ਪਿੰਡ ਝਾੜ ਸਾਹਿਬ ਦੇ ਰਹਿਣ ਵਾਲੇ ਜਸਦੇਵ ਸਿੰਘ ਗੋਲਾ ਖੁੱਦ ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਖਿਡਾਰੀ ਰਹਿ ਚੁੱਕੇ ਹਨ। ਪੰਜਾਬ ਦੀਆਂ ਵਿਰਾਸਤੀ ਖੇਡਾਂ ਖਾਸਕਰ  ਖੇਡ ਕਬੱਡੀ ਨੂੰ ਪ੍ਰਮੋਟ ਕਰਨ ਵਿੱਚ ਉਨਾਂ ਦਾ ਬਹੁਤ ਵੱਡਾ ਯੋਗਦਾਨ ਮੰਨਿਆ ਜਾਂਦਾ ਹੈ। ਹੁਣ ਵੀ ਉਹ ਕਰੀਬ 20 ਦਿਨ ਪਹਿਲਾ ਹੀ ਮਾਲਵੇ ਦੇ ਮਸ਼ਹੂਰ ਖੇਡ ਮੇਲੇ ਵਿੱਚ ਮੇਜ਼ਬਾਨੀ ਕਰਨ ਲਈ ਭਾਰਤ ਪਰਤੇ ਸਨ। ਉਹ ਇਸ ਮਾਲਵਾ ਖੇਡ ਮੇਲੇ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਸਨ ਅਤੇ ਹਰ ਸਾਲ ਹੀ ਇਸ ਖੇਡ ਮੇਲੇ ਵਿੱਚ ਸ਼ਿਰਕਤ ਕਰਨ ਲਈ ਉੱਚੇਚੇ ਤੌਰ ’ਤੇ ਇੱਥੇ ਪਹੁੰਚਦੇ ਸਨ। ਜਸਦੇਵ ਗੋਲਾ ਦੀ ਮੌਤ ਨਾਲ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਵਿੱਚ ਡੂੰਘੇ ਸੋਗ ਦੀ ਲਹਿਰ ਫੈਲ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment