ਮਸ਼ਹੂਰ ਪੇਪਰ ਆਰਟਿਸਟ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਨਕਸ਼ੇ ‘ਤੇ ਬਣਾਇਆ ਅਨੋਖਾ ਮਾਡਲ

TeamGlobalPunjab
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਸ਼ਹੂਰ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਇੱਕ ਮਾਡਲ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ 23 ਮਾਰਚ 1931 ਨੂੰ ਹੁਸੈਨੀਵਾਲਾ ਵਿਖੇ ਸ਼ਹੀਦ ਹੋਏ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਮਾਡਲ ਬਣਾ ਕੇ ਇਹਨਾ ਸ਼ਹੀਦਾਂ ਨੂੰ ਯਾਦ ਕਰ ਸ਼ਰਧਧਾਜਲੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਆਉਣ ਵਾਲੀ ਪੀੜੀ ਸ਼ਹੀਦਾਂ ਦੇ ਇਤਿਹਾਸ ਨਾਲ ਜਾਣੂ ਹੋ ਸਕੇ।

ਉਨ੍ਹਾਂ ਕਿਹਾ ਪੰਜਾਬ ‘ਚ ਨਵੀ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ‘ਤੇ ਚੱਲਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਰ ਮਹਿਕਮੇ ‘ਚ ਲਗਾਉਣ ਦੀ ਸਿਫਾਰਿਸ਼ ਵੀ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਨੇ ਕਿਹਾ ਸਰਕਾਰ ਵੱਲੋਂ ਅੱਜ ਭ੍ਰਿਸ਼ਟਾਚਾਰ ਮੁਕਤ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਪੰਜਾਬੀਆਂ ਨੂੰ ਵੀ ਸਰਕਾਰ ‘ਤੇ ਬਹੁਤ ਆਸਾਂ ਨੇ ਕਿਉਂਕਿ ਸਰਕਾਰ ਨੂੰ ਬਹੁਮਤ ਦੇ ਨਾਲ ਜਿਤਾਇਆ ਗਿਆ ਹੈ। ਉਨ੍ਹਾਂ ਕਿਹਾ ਮੈਂ ਵੀ ਆਸ ਕਰਦਾ ਹਾਂ ਕਿ ਸਾਰਾ ਪੰਜਾਬ ਇਸ ਨਵੀਂ ਮੁਹਿੰਮ ਦਾ ਲਾਹਾ ਲਵੇਗਾ ਤੇ ਪੰਜਾਬ ਮੁੜ ਹਰਿਆ-ਭਰਿਆ ਤੇ ਹੱਸਦਾ-ਵੱਸਦਾ ਹੋ ਜਾਵੇਗਾ।

- Advertisement -

ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਹਰ ਮੌਕੇ ਵੱਖ-ਵੱਖ ਮਾਡਲ ਤਿਆਰ ਕਰ ਪ੍ਰਦਰਸ਼ਿਤ ਕੀਤੇ ਜਾਦੇ ਹਨ। ਜਿਸ ਲਈ ਉਨ੍ਹਾਂ ਨੂੰ ਕਈ ਸਨਮਾਨ ਵੀ ਪ੍ਰਾਪਤ ਹੋ ਚੁੱਕੇ ਹਨ ਤੇ ਉਹ ਵਿਸ਼ਵ ਪ੍ਰਸਿੱਧ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵਜੋਂ ਜਾਣੇ ਜਾਂਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment