ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦੇਹਾਂਤ

Rajneet Kaur
1 Min Read

ਨਿਊਜ਼ ਡੈਸਕ: ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਿਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ‘ਚ ਦੇਹਾਂਤ ਹੋ ਗਿਆ।  ਉਨ੍ਹਾਂ 69 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਿਆ।ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮਕਬੂਲ ਅਦਾਕਾਰਾ ਦਲਜੀਤ ਕੌਰ ਦੇ ਦੇਹਾਂਤ ਨਾਲ ਫਿਲਮ ਜਗਤ ਵਿਚ ਸੋਗ ਲਹਿਰ ਹੈ।

ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ ‘ਤੇ ਰਾਜ ਕੀਤਾ ਸੀ। ਉਸ ਨੇ ਕਈ ਹਿੱਟ ਹਿੰਦੀ ਫਿਲਮਾਂ ‘ਚ ਵੀ ਕੰਮ ਕੀਤਾ।  ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ “ਹੇਮਾ ਮਾਲਿਨੀ” ਵਜੋਂ ਮਸ਼ਹੂਰ ਦਿਲਜੀਤ ਕੌਰ ਨੇ 100 ਤੋਂ ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment