ਨਿਊਜ਼ ਡੈਸਕ: ਪੰਜਾਬੀ ਦੇ ਪ੍ਰਸਿੱਧ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕਿਆਂ ਵਾਲਾ) ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ।
ਪੰਜਾਬੀਆਂ ਦੀ ਝੋਲੀ ਵਿੱਚ ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਪਾਉਣ ਵਾਲੇ ਦੇਵ ਥਰੀਕੇ ਵਾਲਾ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਗੀਤਕਾਰੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੇ ਲਿਖੇ ਗੀਤਾਂ ਦੀ ਦੁਨੀਆਂ ਭਰ ਵਿੱਚ ਧੁੂਮ ਰਹੀ। ਉਨ੍ਹਾਂ ਦੇ ਗੀਤ ਹਰ ਕਿਸੇ ਦੀ ਜ਼ਬਾਨ ‘ਤੇ ਸਨ।